8 ਸਾਲ ਦੀ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼, ਦੋਸ਼ੀ ਖ਼ਿਲਾਫ਼ ਮਾਮਲਾ ਦਰਜ

11/05/2020 4:20:31 PM

ਫਿਰੋਜ਼ਪੁਰ/ਮੱਲਾਂਵਾਲਾ (ਕੁਮਾਰ,ਜਸਪਾਲ): ਇਕ 8 ਸਾਲ ਦੀ ਬੱਚੀ ਦੇ ਨਾਲ ਕਥਿਤ ਰੂਪ ਵਿਚ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਪੁਲਸ ਨੇ ਗੁਰਮੀਤ ਸਿੰਘ ਉਰਫ਼ ਗੋਪੀ ਦੇ ਖ਼ਿਲਾਫ਼ ਆਈ.ਪੀ.ਸੀ.ਦੀ ਧਾਰਾ 376 ਏ.ਬੀ. 511, 506 ਅਤੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ: ਮੋਗਾ-ਫਿਰੋਜ਼ਪੁਰ‌ ਸਮੇਤ ਇਨ੍ਹਾਂ ਕੌਮੀ ਸ਼ਾਹ ਮਾਰਗਾਂ 'ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਸ਼ੁਰੂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੱਲਾਂਵਾਲਾ ਦੇ ਏ.ਐੱਸ.ਆਈ.ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਭੜਾਣਾ ਦੀ ਇਕ ਤੀਜੀ ਕਲਾਸ 'ਚ ਪੜ੍ਹਦੀ 8 ਸਾਲ ਦੀ ਬੱਚੀ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੋਸ਼ ਲਗਾਇਆ ਹੈ ਕਿ ਸ਼ਾਮ ਦੇ ਸਮੇਂ ਜਦੋਂ ਉਹ ਆਪਣੀਆਂ ਸਹੇਲੀਆਂ ਦੇ ਨਾਲ ਦੁਕਾਨ ਤੋਂ ਸਮਾਨ ਲੈਣ ਗਈ ਤਾਂ ਉਹ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੇ ਬਹਾਨੇ ਨਾਲ ਉਸ ਨੂੰ ਆਪਣੇ ਮੋਟਰਸਾਈਕਲ 'ਤੇ ਬਿਠਾ ਕੇ ਨਹਿਰ ਦੇ ਕੋਲ ਲੈ ਗਿਆ, ਜਿੱਥੇ ਉਸਨੇ ਕਥਿਤ ਰੂਪ ਵਿਚ ਉਸ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸਿਸ਼ ਕੀਤੀ ਅਤੇ ਧਮਕੀਆਂ ਦਿੱਤੀਆਂ। ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਦੋਸ਼ੀ ਨੂੰ ਫੜ੍ਹਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


Shyna

Content Editor

Related News