ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 38 ਸਾਲਾ ਜਨਾਨੀ ਨਾਲ ਕੀਤਾ ਜਬਰ-ਜ਼ਨਾਹ
Saturday, Apr 03, 2021 - 05:28 PM (IST)
ਜਗਰਾਓਂ (ਮਾਲਵਾ) : ਇਕ ਜਨਾਨੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 2 ਐੱਨ. ਆਰ. ਆਈ. ਵਿਅਕਤੀਆਂ ਵਲੋਂ ਜਬਰ-ਜ਼ਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਜਗਰਾਓਂ ਵਿਖੇ ਇਲਾਜ ਅਧੀਨ 38 ਸਾਲਾ ਔਰਤ ਨੇ ਦੱਸਿਆ ਕਿ ਉਹ ਪਟਿਆਲਾ ਦੀ ਰਹਿਣ ਵਾਲੀ ਹੈ ਅਤੇ ਨਰਸਿੰਗ ਦਾ ਕੋਰਸ ਕੀਤਾ ਹੋਇਆ ਹੈ, ਜਿਸ ਅਧੀਨ ਉਹ ਵਿਦੇਸ਼ ਜਾਣ ਲਈ ਜਗਰਾਓਂ ਦੇ 2 ਵਿਅਕਤੀਆਂ ਕੋਲ ਆਈ ਸੀ | ਪੀੜਤ ਅਨੁਸਾਰ ਬੀਤੇ ਦਿਨੀਂ ਸ਼ਾਮ ਤਕਰੀਬਨ 6 ਵਜੇ ਉਨ੍ਹਾਂ ਨੇ ਕਿਸੇ ਪੀਣ ਵਾਲੇ ਪਦਾਰਥ ’ਚ ਉਸ ਨੂੰ ਨਸ਼ੇ ਵਾਲੀ ਚੀਜ਼ ਪਿਲਾ ਦਿੱਤੀ, ਜਿਸ ਕਾਰਣ ਉਸਦੀ ਹਾਲਤ ਖਰਾਬ ਹੋ ਗਈ ਅਤੇ ਕਥਿਤ ਦੋਸ਼ੀਆਂ ਨੇ ਉਸ ਨਾਲ ਗ਼ਲਤ ਸਬੰਧ ਬਣਾ ਲਏ |
ਇਹ ਵੀ ਪੜ੍ਹੋ : ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੁਖਦੇਵ ਢੀਂਡਸਾ ਨੇ ਕੀਤਾ ਐਲਾਨ
ਇਸ ਸਬੰਧੀ ਯੂਨੀਵਰਸਲ ਹਿਊਮਨ ਰਾਈਟਸ ਦੀ ਇਕ ਮਹਿਲਾ ਆਗੂ ਨੇ ਪੁਲਸ ਪ੍ਰਸ਼ਾਸਨ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੀੜਤ ਜਨਾਨੀ ਨੂੰ ਥਾਣਾ ਸਿਟੀ ਜਗਰਾਓਂ ਦੀ ਪੁਲਸ ਵਲੋਂ ਮੌਕੇ ’ਤੇ ਮੈਡੀਕਲ ਮਦਦ ਦੇਣ ਦੀ ਬਜਾਏ ਥਾਣੇ ’ਚ ਹੀ ਕੁਝ ਘੰਟੇ ਤੱਕ ਬਿਠਾਈ ਰੱਖਿਆ | ਇਸ ਘਟਨਾ ਸਬੰਧੀ ਡੀ. ਐੱਸ. ਪੀ. ਜਗਰਾਓਂ ਜਤਿੰਦਰਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਪੀੜਤ ਜਨਾਨੀ ਦੇ ਬਿਆਨਾਂ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇਗਾ|
ਇਹ ਵੀ ਪੜ੍ਹੋ : ਪ੍ਰਸ਼ਾਂਤ ਕਿਸ਼ੋਰ 2022 ’ਚ ਕਾਂਗਰਸ ਲਈ ਨਵੇਂ ਮੁੱਦੇ ਲੱਭਣ ’ਚ ਜੁਟੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?