ਰਿਸ਼ਤੇ ਵਿਚ ਲਗਦੀ ਨਾਬਾਲਗ ਪੋਤੀ ਨਾਲ ਕੀਤਾ ਜਬਰ-ਜ਼ਿਨਾਹ, ਮੁਲਜ਼ਮ ਨੂੰ 20 ਸਾਲ ਦੀ ਕੈਦ

Friday, Mar 01, 2024 - 04:13 PM (IST)

ਰਿਸ਼ਤੇ ਵਿਚ ਲਗਦੀ ਨਾਬਾਲਗ ਪੋਤੀ ਨਾਲ ਕੀਤਾ ਜਬਰ-ਜ਼ਿਨਾਹ, ਮੁਲਜ਼ਮ ਨੂੰ 20 ਸਾਲ ਦੀ ਕੈਦ

ਫਰੀਦਕੋਟ (ਜਗਦੀਸ਼)- ਇਥੋਂ ਦੇ ਵਿਸ਼ੇਸ਼ ਪੋਕਸੋ ਅਦਾਲਤ ਨੇ 8 ਸਾਲਾ ਰਿਸ਼ਤੇ ਵਿਚ ਲਗਦੀ ਪੋਤੀ ਨਾਲ ਸਰੀਰਕ ਸ਼ੋਸ਼ਣ ਕਰਨ ਅਤੇ ਜਬਰ-ਜ਼ਿਨਾਹ ਕਰਨ ਦੇ ਮੁਲਜ਼ਮ 50 ਸਾਲਾ ਵਿਅਕਤੀ ਨੂੰ 20 ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਕੀਤਾ ਹੈ। ਜੁਰਮਾਨਾ ਜਮ੍ਹਾਂ ਨਾ ਕਰਾਉਣ ਦੀ ਸੂਰਤ ਵਿਚ ਤਿੰਨ ਮਹੀਨੇ ਹੋਰ ਵਾਧੂ ਜੇਲ੍ਹ ਵਿਚ ਰਹਿਣਾ ਪਵੇਗਾ।

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

ਜਾਣਕਾਰੀ ਅਨੁਸਾਰ ਘਟਨਾ ਸਬੰਧੀ 5 ਮਈ 2023 ਵਿਚ ਫਰੀਦਕੋਟ ਦੀ ਰਹਿਣ ਵਾਲੀ ਇਕ ਔਰਤ ਨੇ ਥਾਣਾ ਕੋਤਵਾਲੀ ਵਿਚ ਸ਼ਿਕਾਇਤ ਕਰ ਕੇ ਆਪਣੇ ਬਿਆਨ ਦਰਜ ਕਰਵਾਏ ਸਨ, ਜਿਸ ਦੀ ਸ਼ਿਕਾਇਤ ’ਤੇ ਅਰਾਈਆਂ ਵਾਲਾ ਰੋਡ ਫਰੀਦਕੋਟ ਦੇ ਵਸਨੀਕ ਹਰਜਿੰਦਰ ਸਿੰਘ ਉਰਫ ਨਿੰਦਾ ਪੁੱਤਰ ਕਰਨੈਲ ਸਿੰਘ ਦੇ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਵਿਸ਼ੇਸ਼ ਸ਼ੈਸ਼ਨ ਜੱਜ ਨਵਜੋਤ ਕੌਰ ਨੇ ਸਰਕਾਰ ਨੂੰ ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀਆਂ ਵਿਵਸਥਾਵਾਂ ਤਹਿਤ ਪੀੜਤਾ ਨੂੰ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਵੀ ਹੁਕਮ ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਇਸ ਸਬੰਧੀ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਹੈ।

ਇਹ ਵੀ ਪੜ੍ਹੋ : ਦੋਸਤ ਦੀ ਪਤਨੀ ਨੂੰ ਬਲੈਕਮੇਲ ਕਰਦੇ ਹੋਏ ਬਣਾਏ ਨਾਜਾਇਜ਼ ਸਬੰਧ, ਵੀਡੀਓ ਕੀਤੀ ਵਾਇਰਲ

ਸਰਕਾਰੀ ਵਕੀਲ ਦੇ ਮੁਤਾਬਕ ਦਲੀਲਾਂ ਅਤੇ ਸਬੂਤਾਂ ’ਤੇ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦੇ ਉਸ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ। ਮਾਮਲੇ ਦੀ ਸੁਣਵਾਈ ਦੌਰਾਨ ਹਰਜਿੰਦਰ ਸਿੰਘ ਨੇ ਖੁਦ ’ਤੇ ਲੱਗੇ ਦੋਸ਼ਾਂ ਨੂੰ ਨਕਾਰਦੇ ਆਪਣੀਆਂ ਦਲੀਲਾਂ ਅਦਾਲਤ ਵਿਚ ਪੇਸ਼ ਕੀਤੀਆਂ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News