ਬੱਚੀ ਨਾਲ ਜਬਰ-ਜ਼ਿਨਾਹ ਤੋਂ ਬਾਅਦ ਕਾਤਲ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਚਰਚਾ, ਪੁਲਸ ਅਧਿਕਾਰੀਆਂ ਨੇ ਕੀਤਾ ਇਨਕਾਰ

01/18/2024 5:08:32 PM

ਲੁਧਿਆਣਾ (ਰਾਜ)-4 ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਤੋਂ ਬਾਅਦ ਕਤਲ ਕਰਨ ਵਾਲੇ ਮੁਲਜ਼ਮ ਸੋਨੂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਚਰਚਾ ਬੁੱਧਵਾਰ ਨੂੰ ਸ਼ਹਿਰ ’ਚ ਰਹੀ। ਸੂਤਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਸੋਨੂ ਨੂੰ ਪੁਲਸ ਦੀਆਂ ਟੀਮਾਂ ਨੇ ਨੇਪਾਲ ਸਰਹੱਦ ਤੋਂ ਫੜ ਲਿਆ ਹੈ ਪਰ ਪੁਲਸ ਅਧਿਕਾਰੀਆਂ ਨੇ ਮੁਲਜ਼ਮ ਦੇ ਫੜੇ ਜਾਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਸ ਟੀਮਾਂ ਉਸ ਨੂੰ ਫੜਨ ਲਈ ਗਈਆਂ ਜ਼ਰੂਰ ਹਨ ਪਰ ਅਜੇ ਤੱਕ ਮੁਲਜ਼ਮ ਫੜਿਆ ਨਹੀਂ ਗਿਆ।

ਇਹ ਵੀ ਪੜ੍ਹੋ : ਧੁੰਦ ਦੇ ਚੱਲਦਿਆਂ ਵਾਪਰਿਆ ਇਕ ਹੋਰ ਹਾਦਸਾ, ਪੰਜਾਬ ਰੋਡਵੇਜ਼ ਦੀ ਬੱਸ ਨਹਿਰ 'ਚ ਪਲਟੀ (ਵੀਡੀਓ)

ਜਾਣਕਾਰੀ ਮੁਤਾਬਕ 28 ਦਸੰਬਰ ਨੂੰ ਗੁਆਂਢ ’ਚ ਰਹਿਣ ਵਾਲਾ ਸੋਨੂ ਚੀਜ਼ ਦਿਵਾਉਣ ਬਹਾਨੇ ਬੱਚੀ ਨੂੰ ਨਾਲ ਲੈ ਗਿਆ ਸੀ। ਫਿਰ ਉਸ ਨੇ ਬੱਚੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਬੱਚੀ ਦੀ ਲਾਸ਼ ਨੂੰ ਦੀਵਾਨ ਬੈੱਡ ’ਚ ਲੁਕੋ ਕੇ ਫ਼ਰਾਰ ਹੋ ਗਿਆ ਸੀ। ਲਗਾਤਾਰ ਛਾਪੇਮਾਰੀ ਤੋਂ ਬਾਅਦ ਮੁਲਜ਼ਮ ਫੜਿਆ ਨਹੀਂ ਜਾ ਰਿਹਾ ਸੀ। ਪੀੜਤ ਪਰਿਵਾਰ ਦੇ ਵਧਦੇ ਦਬਾਅ ਤੋਂ ਬਾਅਦ ਪੁਲਸ ਨੇ ਮੁਲਜ਼ਮ ਦੀ ਸੂਚਨਾ ਦੇਣ ਵਾਲੇ ਖ਼ਿਲਾਫ਼ 2 ਲੱਖ ਦਾ ਇਨਾਮ ਤੱਕ ਰੱਖ ਦਿੱਤਾ ਸੀ। ਹੁਣ ਵਿਭਾਗੀ ਸੂਤਰਾਂ ਦੀ ਮੰਨੀਏ ਤਾਂ ਪੁਲਸ ਨੇ ਮੁਲਜ਼ਮ ਨੂੰ ਦਬੋਚ ਲਿਆ ਹੈ। ਉਸ ਨੂੰ ਫੜ ਕੇ ਲੁਧਿਆਣਾ ਲਿਆਂਦਾ ਜਾ ਰਿਹਾ ਹੈ ਪਰ ਪੁਲਸ ਅਜੇ ਇਸ ਦੀ ਪੁਸ਼ਟੀ ਨਹੀਂ ਕਰ ਰਹੀ।

ਇਹ ਵੀ ਪੜ੍ਹੋ  ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, 20 ਸਾਲਾਂ ਦੇ ਨੌਜਵਾਨ ਦੀ ਮੌਤ

ਦੂਜੇ ਪਾਸੇ ਪੀੜਤ ਪਰਿਵਾਰ ਨੇ ਪੁਲਸ ਖ਼ਿਲਾਫ਼ ਹੀ ਹਾਈ ਕੋਰਟ ਦਾ ਰੁਖ ਕੀਤਾ ਹੈ। ਪੀੜਤ ਪਰਿਵਾਰ ਦਾ ਦੋਸ਼ ਸੀ ਕਿ ਪੁਲਸ ਨੇ ਜਬਰੀ ਬੱਚੀ ਦਾ ਸਸਕਾਰ ਕਰਵਾਇਆ ਸੀ, ਜਦੋਂਕਿ ਉਹ ਬੱਚੀ ਦੀ ਲਾਸ਼ ਦਫ਼ਨਾਉਣਾ ਚਾਹੁੰਦੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਘਰ ’ਚ ਪੰਜ ਤੋਂ ਛੇ ਘੰਟੇ ਤੱਕ ਪੁਲਸ ਨੇ ਬੰਦ ਕਰ ਕੇ ਰੱਖਿਆ ਸੀ।

ਇਹ ਵੀ ਪੜ੍ਹੋ : ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਹਿੰਦੂ ਸੰਸਥਾਵਾਂ 'ਤੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਮਨਾਉਣ ਲਈ ਬਣ ਰਹੀਆਂ ਯੋਜਨਾਵਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

   

Shivani Bassan

This news is Content Editor Shivani Bassan