ਰਵਨੀਤ ਬਿੱਟੂ ਤੇ ਹਰਦੀਪ ਪੁਰੀ ਦੇ ਖ਼ਿਲਾਫ਼ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੌਂਪਿਆ ਮੰਗ ਪੱਤਰ

06/21/2021 6:58:32 PM

ਫਿਰੋਜ਼ਪੁਰ (ਕੁਮਾਰ) - ਬਸਪਾ ਨੇ ਜ਼ਿਲ੍ਹਾ ਫਿਰੋਜ਼ਪੁਰ ਪ੍ਰਧਾਨ ਬਲਵਿੰਦਰ ਸਿੰਘ ਮੱਲਵਾਲ, ਪੂਰਨ ਭੱਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਹੇਠ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਕਾਂਗਰਸੀ ਸੰਸਦ ਰਵਨੀਤ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਖ਼ਿਲਾਫ਼ ਮੰਗ-ਪੱਤਰ ਸੌਂਪਿਆ। ਰਵਨੀਤ ਬਿੱਟੂ ਅਤੇ ਹਰਦੀਪ ਪੁਰੀ ਨੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਅਪਮਾਨਿਤ ਕਰਨ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਜਿਸ ਦੇ ਰੋਸ ’ਚ ਅੱਜ ਫਿਰੋਜ਼ਪੁਰ ਜ਼ਿਲ੍ਹਾ ਹੈੱਡਕੁਆਰਟਰ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਤੇ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਐੱਸ.ਐੱਸ.ਪੀ. ਦਫ਼ਤਰ ਵਿੱਚ ਐੱਸ.ਪੀ. ਨੂੰ ਮੰਗ ਪੱਤਰ ਸੌਂਪਿਆ ਗਿਆ। 

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਲਗਾ ਕੇ ਵਿਦੇਸ਼ ਜਾਣ ਵਾਲੇ 18 ਤੋਂ 45 ਸਾਲ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ

ਇਸ ਮੌਕੇ ’ਤੇ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਗੁਰੂਹਰਸਹਾਏ ਨਗਰ ਕੌਂਸਲ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਰੋਹਿਤ ਕੁਮਾਰ ਮੋਂਟੂ ਵੋਹਰਾ ਸ਼੍ਰੋਮਣੀ ਅਕਾਲੀ ਦਲ ਗੁਰੂਹਰਸਾਏ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਐਸਜੀਪੀਸੀ ਮੈਂਬਰ ਸਤਪਾਲ ਸਿੰਘ ਤਲਵੰਡੀ ਭਾਈ ਆਦਿ ਮੌਜੂਦ ਸਨ। ਜਨਮੇਜਾ ਸਿੰਘ ਸੇਖੋਂ, ਬਲਵਿੰਦਰ ਸਿੰਘ ਮੱਲਵਾਲ, ਪੂਰਨ ਭੱਟੀ ਆਦਿ ਨੇ ਕਿਹਾ ਕਿ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਨੂੰ ਲੈ ਕੇ ਕਾਂਗਰਸ ਤੇ ਭਾਜਪਾ ਦੀ ਤਰ੍ਹਾਂ ਬੌਖਲਾ ਗਈ ਹੈ। ਇਨ੍ਹਾਂ ਪਾਰਟੀਆਂ ਦੇ ਆਗੂਆਂ ਵੱਲੋਂ ਲਗਾਤਾਰ ਬਸਪਾ ਦੇ ਵਰਕਰਾਂ ਖ਼ਾਸ ਕਰਕੇ ਅਨੁਸੂਚਿਤ ਜਾਤੀ ਵਰਗ ਨੂੰ ਨੀਵਾਂ ਦਿਖਾਉਣ ਦੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ 

ਉਨ੍ਹਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਸੰਸਦ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਵਿਧਾਨ ਸਭਾ ਸੀਟਾਂ ਬਸਪਾ ਲਈ ਛੱਡ ਦਿੱਤੀਆਂ ਹਨ। ਉਨ੍ਹਾਂ ਦੇ ਇਨ੍ਹਾਂ ਸ਼ਬਦਾਂ ਨੇ ਪਵਿੱਤਰ ਤੇ ਅਪਵਿੱਤਰ ਦਾ ਮੁੱਦਾ ਖੜ੍ਹਾ ਕਰਕੇ ਅਨੁਸੂਚਿਤ ਜਾਤੀ ਦੇ ਸਮਾਜ ਵਿੱਚ ਲਤਾੜੇ ਹੋਏ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਉਨ੍ਹਾਂ ਨੂੰ ਅਪਮਾਨਿਤ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ -  ਹਿੰਦੂ ਤੋਂ ਸਿੱਖ ਸਜੇ ਨੌਜਵਾਨ ਦੀ ਬੇਮਿਸਾਲ ਸੇਵਾ, ਸੋਨੇ ਦੀ ਸਿਆਹੀ ਨਾਲ ਲਿਖ ਰਿਹੈ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਵੀਡੀਓ)


rajwinder kaur

Content Editor

Related News