ਸਰਦੂਲਗੜ੍ਹ ਤੋਂ ਕਾਂਗਰਸ ਉਮੀਦਵਾਰ ਵਿਕਰਮ ਮੋਫਰ ਦੇ ਹੱਕ ’ਚ ਬੋਲੇ ਰਵਨੀਤ ਬਿੱਟੂ, ਕੀਤਾ ਇਹ ਦਾਅਵਾ

02/02/2022 4:33:08 PM

ਮਾਨਸਾ : ਹਲਕਾ ਸਰਦੂਲਗੜ੍ਹ ’ਚ ਕਾਂਗਰਸ ਦੇ ਉਮੀਦਵਾਰ ਵਿਕਰਮ ਮੋਫਰ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਅੱਜ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਪਹੁੰਚੇ। ਉਨ੍ਹਾਂ ਅਕਾਲੀ ਦਲ ’ਤੇ ਨਿਸ਼ਾਨਾ ਲਗਾਉਂਦੇ ਹੋਏ ਕਿਹਾ ਕਿ ਅਕਾਲੀ ਦਲ ’ਤੇ ਅਜਿਹੇ ਦਿਨ ਆ ਗਏ ਹਨ ਕਿ ਉਹ ਇਕ ਅੱਤਵਾਦੀ ਤੋਂ ਵੋਟ ਪਵਾਉਣ ਲਈ ਅਪੀਲ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਜੋਆਣਾ ਦੇ ਹੱਥ ਨਿਰਦੋਸ਼ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਹਨ। ਇਸ ਲਈ ਅਕਾਲੀ ਦਲ ਹੁਣ ਅਜਿਹੇ ਲੋਕਾਂ ਦਾ ਸਹਾਰਾ ਲੈ ਰਿਹਾ ਹੈ।

ਇਹ ਵੀ ਪੜ੍ਹੋ : ਟੈਂਕਰ ਚਾਲਕ ਨੇ ਦਰੜੀਆਂ ਭੇਡਾਂ, 10 ਭੇਡਾਂ ਦੀ ਮੌਤ 15 ਜ਼ਖਮੀ

ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਦੇ ਤੰਜ ਕੱਸਦਿਆਂ ਕਿਹਾ ਕਿ ਦਿੱਲੀ ’ਚ ਇਕ ਕੁੜੀ ਨਾਲ ਜਬਰ ਜਿਨਾਹ ਕਰ ਕੇ ਉਸ ਦੇ ਵਾਲ ਕੱਟ ਦਿੱਤੇ ਗਏ ਅਤੇ ਉਸ ਦਾ ਮੂੰਹ ਕਾਲਾ ਕਰ ਦਿੱਤਾ ਗਿਆ। ਦਿੱਲੀ ’ਚ ਅਜਿਹੀ ਘਟਨਾ ਹੋਣੀ ਕੇਜਰੀਵਾਲ ’ਤੇ ਕਈ ਸਵਾਲ ਖੜ੍ਹੇ ਕਰਦੀ ਹੈ। ਕੀ ਆਮ ਆਦਮੀ ਪਾਰਟੀ ਦਾ ਇਹ ਦਿੱਲੀ ਮਾਡਲ ਹੈ ਜਿਹੜਾ ਉਹ ਪੰਜਾਬ ’ਚ ਵੀ ਪੇਸ਼ ਕਰਨਾ ਚਾਹੁੰਦੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਕੁਝ ਦਿਨਾਂ ’ਚ ਕਾਂਗਰਸ ਦੇ ਹੱਕ ’ਚ ਹਨ੍ਹੇਰੀ ਚੱਲੇਗੀ ਅਤੇ ਇਕ ਵਾਰ ਫਿਰ ਪੰਜਾਬ ’ਚ ਚਰਨਜੀਤ ਸਿੰਘ ਚੰਨੀ ਮੁੱਖਮੰਤਰੀ ਬਣਨਗੇ। ਕਾਂਗਰਸ ਦੇ ਉਮੀਦਵਾਰ ਵਿਕਰਮ ਮੋਫਰ ਨੇ ਵੀ ਆਪਣੀ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਹਲਕਾ ਸਰਦੂਲਗੜ੍ਹ ਇਸ ਵਾਰ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਉਣਗੇ।

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

Anuradha

This news is Content Editor Anuradha