ਅਕਾਲੀ-ਬਸਪਾ ਆਗੂਆਂ ਨੇ ਸੰਸਦ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਸਾੜ ਕੇ ਕੀਤੀ ਨਾਅਰੇਬਾਜ਼ੀ

06/17/2021 11:28:40 AM

ਭਵਾਨੀਗੜ੍ਹ (ਕਾਂਸਲ): ਕਾਂਗਰਸੀ ਸੰਸਦ ਰਵਨੀਤ ਸਿੰਘ ਬਿੱਟੂ ਵੱਲੋਂ ਅਕਾਲੀ-ਬਸਪਾ ਗੱਠਜੋੜ ਦੇ ਵਿਰੁੱਧ ਗਲਤ ਟਿੱਪਣੀਆਂ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਥਾਨਕ ਆਗੂਆਂ ਨੇ ਮੁੱਖ ਸੜਕ 'ਤੇ ਰੋਸ ਪ੍ਰਦਰਸ਼ਨ ਕਰਦਿਆਂ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।  

ਇਸ ਮੌਕੇ ਤੇ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਰੁਪਿੰਦਰ ਸਿੰਘ ਰੰਧਾਵਾ, ਰਵਿੰਦਰ ਸਿੰਘ ਠੇਕੇਦਾਰ, ਬਹੁਜਨ ਸਮਾਜ ਪਾਰਟੀ ਦੇ ਸ਼ਹਿਰੀ ਪ੍ਰਧਾਨ ਹੰਸ ਰਾਜ ਨਫਰੀਆ ਤੋਂ ਇਲਾਵਾ ਹੋਰ ਆਗੂਆਂ ਨੇ ਕਿਹਾ ਕਿ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅਕਾਲੀ ਦਲ ਬਾਦਲ ਅਤੇ ਬਸਪਾ ਗਠਜੋੜ ਦੌਰਾਨ ਆਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਦੀਆਂ ਵਿਧਾਨ ਸਭਾ ਸੀਟਾਂ ਪ੍ਰਤੀ ਇਤਰਾਜ ਯੋਗ ਟਿੱਪਣੀਆਂ ਕਰਕੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਾਂਗਰਸ ਪਾਰਟੀ ਤੋਂ ਸੰਸਦ ਮੈਂਬਰ ਬਿੱਟੂ ਨੂੰ ਪਾਰਟੀ ’ਚੋਂ ਬਰਖ਼ਾਸਤ ਕਰਨ ਅਤੇ ਉਨ੍ਹਾਂ ਦੀ ਸੀਟ ਭੰਗ ਕਰਨ ਦੀ ਮੰਗ ਕੀਤੀ।ਇਸ ਮੌਕੇ ’ਤੇ ਕੌਂਸਲਰ ਗੁਰਵਿੰਦਰ ਸਿੰਘ ਸੱਗੂ, ਬਲਕਾਰ ਸਿੰਘ, ਰਣਧੀਰ ਸਿੰਘ ਮਾਝੀ, ਦੇਸ਼ ਰਾਜ, ਪ੍ਰਿਥੀ ਸਿੰਘ, ਬਘੇਲ ਸਿੰਘ, ਬਿਕਰਮ ਸਿੰਘ, ਧਰਮਪਾਲ ਸਿੰਘ, ਜਸਵਿੰਦਰ ਸਿੰਘ ਚੋਪੜਾ ਆਦਿ ਹਾਜ਼ਰ ਸਨ।  
 


Shyna

Content Editor

Related News