ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਬਰਾਮਦ, 4 ਕਾਬੂ

06/26/2019 12:57:58 AM

ਮੋਗਾ, (ਆਜ਼ਾਦ)- ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਪਤੀ-ਪਤਨੀ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੋਟ ਈਸੇ ਖਾਂ ਦੇ ਥਾਣੇਦਾਰ ਜੈ ਪਾਲ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਗੁਪਤ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਜਦ ਉਨ੍ਹਾਂ ਇਕ ਸਕਾਰਪੀਓ ਗੱਡੀ ਨੂੰ ਰੋਕਿਆ ਅਤੇ ਗੱਡੀ ਸਵਾਰ ਮਨਜੀਤ ਸਿੰਘ ਉਰਫ ਮੀਤਾ ਅਤੇ ਉਸ ਦੀ ਪਤਨੀ ਗੁਰਜੀਤ ਕੌਰ ਦੋਨੋਂ ਨਿਵਾਸੀ ਪਿੰਡ ਦੋਲੇਵਾਲਾ ਦੀ ਤਲਾਸ਼ੀ ਦੌਰਾਨ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਅੱਜ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਤਰ੍ਹਾਂ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਦਾਤੇਵਾਲ ਰੋਡ ਕੋਟ ਈਸੇ ਖਾਂ ਵੱਲ ਜਾ ਰਹੇ ਸਨ ਤਾਂ ਪੁਲਸ ਪਾਰਟੀ ਨੇ ਮੋਟਰਸਾਈਕਲ ਸਵਾਰ ਛਿੰਦਰ ਸਿੰਘ ਅਤੇ ਗੁਰਦੇਵ ਸਿੰਘ ਉਰਫ ਲਾਡੀ ਨਿਵਾਸੀ ਪਿੰਡ ਦੋਲੇਵਾਲਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ 350 ਗੋਲੀਆਂ ਨਸ਼ੇ ਵਾਲੀਆਂ ਬਰਾਮਦ ਹੋਈਆਂ। ਕਥਿਤ ਦੋਸ਼ੀਆਂ ਖਿਲਾਫ ਥਾਣਾ ਕੋਟ ਈਸੇ ਖਾਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।

Bharat Thapa

This news is Content Editor Bharat Thapa