ਪੰਚਾਇਤ ਵਿਭਾਗ ਨੇ ਪਿੰਡ ਕੋਇਰ ਸਿੰਘ ਵਾਲਾ ਵਿਖੇ ਛੁਡਾਇਆ ਨਾਜਾਇਜ਼ ਕਬਜ਼ਾ

Wednesday, May 18, 2022 - 10:16 PM (IST)

ਪੰਚਾਇਤ ਵਿਭਾਗ ਨੇ ਪਿੰਡ ਕੋਇਰ ਸਿੰਘ ਵਾਲਾ ਵਿਖੇ ਛੁਡਾਇਆ ਨਾਜਾਇਜ਼ ਕਬਜ਼ਾ

ਭਗਤਾ ਭਾਈ (ਢਿੱਲੋਂ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਵਿੱਢੀ ਗਈ ਹੈ, ਤਹਿਤ ਅੱਜ ਪਿੰਡ ਕੋਇਰ ਸਿੰਘ ਵਾਲਾ (ਬਠਿੰਡਾ) ਵਿਖੇ ਵੱਡੀ ਕਾਰਵਾਈ ਕੀਤੀ ਗਈ, ਜਿੱਥੇ ਪੰਚਾਇਤੀ ਜ਼ਮੀਨ ਦਾ ਨਾਜਾਇਜ਼ ਕਬਜ਼ਾ ਛੁਡਾਇਆ ਗਿਆ। ਇਸ ਪਿੰਡ ਵਿੱਚ ਡਿਊਟੀ ਕਰਦੇ ਸੰਮਤੀ ਪਟਵਾਰੀ ਜਸਵਿੰਦਰ ਕੁਮਾਰ ਮੁਤਾਬਕ ਇਹ ਜ਼ਮੀਨ 3 ਕਨਾਲ ਦੇ ਕਰੀਬ ਦੱਸੀ ਗਈ ਹੈ। ਪਟਵਾਰੀ ਨੇ ਦੱਸਿਆ ਕਿ ਇਸ ਜ਼ਮੀਨ 'ਤੇ ਪਿਛਲੇ 10 ਸਾਲਾਂ ਤੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇਹ ਨਾਜਾਇਜ਼ ਕਬਜ਼ਾ ਛੁਡਵਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ ਹੈ।

ਇਹ ਵੀ ਪੜ੍ਹੋ : ਚੋਰਾਂ ਦੇ ਬੁਲੰਦ ਹੌਸਲੇ, ਘਰ ਦੇ ਸਾਹਮਣਿਓਂ ਲੈ ਗਏ ਕਾਰ

ਇਸ ਜ਼ਮੀਨ ਅਤੇ ਛੋਟੇ ਜਿਹੇ ਘਰ 'ਤੇ ਕਾਬਜ਼ ਜੱਗਾ ਸਿੰਘ ਪੁੱਤਰ ਰੌਣਕ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਪਿੰਡ ਵਿੱਚ ਕਰੀਬ 60-65 ਘਰਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਪਰ ਸਿਰਫ ਮੇਰਾ ਹੀ ਘਰ ਢਾਹਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕਿਸੇ ਹੋਰ ਪਾਰਟੀ ਨਾਲ ਸਬੰਧਿਤ ਹੋਣ ਕਾਰਨ ਪਿੰਡ ਦੇ ਆਮ ਆਦਮੀ ਪਾਰਟੀ ਦੇ ਲੋਕਾਂ ਵੱਲੋਂ ਇਹ ਕਾਰਵਾਈ ਜਾਣਬੁੱਝ ਕੇ ਕਰਵਾਈ ਗਈ ਹੈ। ਇਸ ਮੌਕੇ ਸਿਵਲ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਹਮੀਸ਼ ਕੁਮਾਰ, ਬੀ. ਡੀ. ਪੀ. ਓ. ਮਹਿਕਮੀਤ ਸਿੰਘ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਹਾਜ਼ਰ ਸਨ।

ਖ਼ਬਰ ਇਹ ਵੀ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News