ਅਧਿਆਪਕਾਂ ਦੀਆਂ ਮੰਗਾਂ ਸਬੰਧੀ ਡੀ. ਟੀ. ਐੱਫ. ਇਕਾਈ ਪਟਿਆਲਾ ਨੇ ਲਗਾਇਆ ਧਰਨਾ
Thursday, Aug 10, 2023 - 01:25 PM (IST)

ਪਟਿਆਲਾ (ਮਨਦੀਪ ਜੋਸਨ)- ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਇਕਾਈ ਪਟਿਆਲਾ ਵੱਲੋਂ ਅਧਿਆਪਕਾਂ ਦੀਆਂ ਭੱਖਵੀਆਂ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਪਟਿਆਲਾ ਦੇ ਗੇਟ ਅੱਗੇ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਉਪਰੰਤ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ-ਪੱਤਰ ਡੀ. ਸੀ. ਦਫ਼ਤਰ ਦੇ ਉੱਚ ਅਧਿਕਾਰੀ ਰਾਹੀਂ ਸੌਂਪਿਆ ਗਿਆ।
ਇਹ ਵੀ ਪੜ੍ਹੋ- ‘ਅੱਖਾਂ ਦੀ ਲਾਗ ਅੱਗੇ ਫੈਲਣ ਤੋਂ ਰੋਕਣ ਲਈ ਸਾਵਧਾਨੀਆਂ ਜ਼ਰੂਰੀ’
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਤਲਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ’ਚ ਲਈ ਗਏ ਫ਼ੈਸਲੇ ਅਨੁਸਾਰ ਅੱਜ ਦਾ ਪ੍ਰੋਗਰਾਮ ਕੀਤਾ ਗਿਆ। ਮੰਗ-ਪੱਤਰ ਰਾਹੀਂ ਪੇਂਡੂ ਭੱਤੇ, ਬਾਰਡਰ ਭੱਤੇ, ਸਾਇੰਸ ਪ੍ਰੈਕਟੀਕਲ ਭੱਤੇ ਸਮੇਤ ਬੰਦ ਕੀਤੇ 37 ਤਰ੍ਹਾਂ ਦੇ ਭੱਤੇ ਤੁਰੰਤ ਬਹਾਲ ਕਰਨ, ਏ. ਸੀ. ਪੀ. ਸਕੀਮ 3-7-11-15 ਸਾਲਾ ਪ੍ਰਬੀਨਤਾ ਦੇ ਆਧਾਰ ’ਤੇ ਲਾਗੂ ਕਰਨ, ਨਵੀਂ ਪੈਨਸ਼ਨ ਸਕੀਮ ਬੰਦ ਕਰ ਕੇ 01-01-2004 ਤੋਂ ਬਾਅਦ ਭਰਤੀ ਕੀਤੇ ਸਭਨਾਂ ਅਧਿਆਪਕਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆਉਣ, ਨਵ-ਨਿਯੁਕਤ ਅਧਿਆਪਕਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦਾ ਫ਼ੈਸਲਾ ਵਾਪਸ ਲੈ ਕੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ, ਹਰ ਤਰ੍ਹਾਂ ਦੇ ਕੱਚੇ ਅਧਿਆਪਕ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ’ਚ ਰੈਗੂਲਰ ਕਰਨ, ਪਿਕਟਸ ਸੋਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਾਰੇ ਲਾਭਾਂ ਸਹਿਤ ਸਿੱਖਿਆ ਵਿਭਾਗ ’ਚ ਮਰਜ਼ ਕਰਨ ਆਦਿ ਮੰਗਾਂ ਨੂੰ ਮੁੱਖ ਮੰਤਰੀ ਤੱਕ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ- ਤੰਦਰੁਸਤ ਮਾਂ ਹੀ ਦੇ ਸਕਦੀ ਹੈ ਸਿਹਤਮੰਦ ਬੱਚੇ ਨੂੰ ਜਨਮ : ਡਾ. ਗੁਰਪ੍ਰੀਤ ਕੌਰ
ਇਸ ਮੌਕੇ ਅਧਿਆਪਕ ਆਗੂ ਨਵਨੀਤ ਅਨਾਇਤਪੁਰੀ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਤਰਕਸੰਗਤ ਕਰਨ ਦੇ ਨਾਂ ’ਤੇ ਮੁਲਾਜ਼ਮਾਂ ਦੇ 37 ਤਰ੍ਹਾਂ ਦੇ ਭੱਤੇ ਬੰਦ ਕਰਨ। ਇਸੇ ਤਰ੍ਹਾਂ ਏ. ਸੀ. ਪੀ. ਸਕੀਮ ਬੰਦ ਕਰਨ ਅਤੇ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ’ਤੇ ਕੇਂਦਰ ਸਰਕਾਰ ਦਾ ਤਨਖਾਹ ਸਕੇਲ ਥੋਪਣ ਜਿਹੇ ਮੁਲਾਜ਼ਮ ਵਿਰੋਧੀ ਕਦਮ ਉਠਾਏ ਸਨ, ਜਿਸ ਦਾ ਡੀ. ਟੀ. ਐੱਫ. ਸ਼ੁਰੂ ਤੋਂ ਵਿਰੋਧ ਕਰ ਰਹੀ ਹੈ ਪਰ ਮੌਜੂਦਾ ਪੰਜਾਬ ਸਰਕਾਰ ਨੇ ਇਸ ਸਬੰਧੀ ਚੁੱਪ ਧਾਰ ਰੱਖੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਭਵਿੱਖ ’ਚ ਸਰਕਾਰ ਨੂੰ ਸੰਘਰਸ਼ ਦੇ ਤਿੱਖੇ ਰੂਪਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਸਮੇਂ ਵਿਜੇ ਕੁਮਾਰ, ਸੁਖਵੰਤ ਸਿੰਘ, ਸ਼ਾਮ ਲਾਲ, ਰਵਿੰਦਰ ਕੁਮਾਰ, ਪਰਵਿੰਦਰ ਸਿੰਘ, ਤਲਵਿੰਦਰ ਸਿੰਘ ਡਕਾਲਾ, ਗੁਰਪ੍ਰੀਤ ਸਿੰਘ, ਸ਼ਿਵਦੇਵ ਸਿੰਘ, ਮਘਰ ਸਿੰਘ, ਕਰਮਜੀਤ ਸਿੰਘ, ਜਤਿੰਦਰ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8