26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਨੂੰ ਲੈ ਕੇ ਹੋਈ ਰਿਹਰਸਲ, ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

01/24/2023 4:37:47 PM

ਫਾਜ਼ਿਲਕਾ (ਬਿਊਰੋ) : 26 ਜਨਵਰੀ 2023 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੇ ਮੱਦੇਨਜਰ ਅੱਜ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪਰੇਡ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਹੋਈ, ਜਿਸ ’ਚ ਵਧੀਕ ਡਿਪਟੀ ਕਮਿਸ਼ਨਰ (ਜ)  ਮਨਦੀਪ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਤੇ ਇੰਚਾਰਜਾਂ ਨੂੰ ਸਮਾਗਮ ਨੂੰ ਸਫ਼ਲਤਾਪੂਰਵਕ ਮਨਾਉਣ ਲਈ ਲੋੜੀਂਦੇ ਆਦੇਸ਼ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਰਿਹਰਸਲ ਦਾ ਜਾਇਜਾ ਲੈਣ ਉਪਰੰਤ ਸਮੂਹ ਅਧਿਕਾਰੀਆਂ ਅਤੇ ਇੰਚਾਰਜਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਧੂਮਧਾਮ ਨਾਲ ਮਨਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਮਨਾਉਣ ਲਈ ਅਧਿਕਾਰੀਆਂ ਨੂੰ ਜੋ ਡਿਊਟੀਆਂ ਸੌਂਪੀਆਂ ਗਈਆਂ ਹਨ, ਉਨ੍ਹਾਂ ’ਚ ਕੋਈ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਆਪੋ—ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਤਨਦੇਹੀ ਨਾਲ ਨਿਭਾਉਣ।

PunjabKesari

ਇਹ ਵੀ ਪੜ੍ਹੋ : ਨਿਗਮ ਚੋਣਾਂ ਦੀਆਂ ਤਿਆਰੀਆਂ, ਵਾਲੰਟੀਅਰਾਂ ਨੂੰ ਮਿਲ ਸਕਦੀ ਹੈ ਅਹਿਮ ਜ਼ਿੰਮੇਵਾਰੀ

ਰਿਹਰਸਲ ਦੌਰਾਨ ਪੰਜਾਬ ਪੁਲਸ ਪੁਰਸ਼ ਅਤੇ ਮਹਿਲਾ ਵਿੰਗ, ਹੋਮਗਾਰਡ, ਐੱਨ. ਸੀ. ਸੀ., ਸਕਾਉਟ ਐਂਡ ਗਾਈਡ ਤੇ ਫੌਜ ਦੇ ਬੈਂਡ ਵੱਲੋਂ ਮਾਰਚ ਪਾਸਟ ਕੀਤਾ ਗਿਆ। ਇਸ ਉਪਰੰਤ ਪੀ. ਟੀ. ਸ਼ੋਅ, ਵੱਖ—ਵੱਖ ਸਕੂਲੀ ਬਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਫੌਜ ਦੇ ਜਵਾਨਾਂ ਵੱਲੋਂ ਪਾਈਪ ਬੈਂਡ ਅਤੇ ਗੋਰਖਾ ਰਾਈਫਲ ਵੱਲੋਂ ਖੁਕਰੀ ਡਿਸਪਲੇਅ ਪੇਸ਼ ਕੀਤੀ ਗਈ। ਸਮਾਗਮ ਦੀ ਸਮਾਪਤੀ ਸਕੂਲੀ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਨਾਲ ਕੀਤੀ ਗਈ। ਇਸ ਮੌਕੇ ਐੱਸ. ਪੀ. ਮੋਹਨ ਲਾਲ, ਕਾਰਜ ਸਾਧਕ ਅਫਸਰ ਮੰਗਤ ਰਾਮ, ਸੁਪਰਡੰਟ ਪ੍ਰਦੀਪ ਗੱਖੜ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

PunjabKesari

ਇਹ ਵੀ ਪੜ੍ਹੋ : ‘ਭਾਰਤ ਜੋੜੋ ਯਾਤਰਾ’ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਹੌਸਲੇ ਕੀਤੇ ਬੁਲੰਦ : ਬਾਜਵਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Anuradha

Content Editor

Related News