38ਵੇਂ ਦਿਨ ਵੀ ਰਿਲਾਇੰਸ ਪੈਟਰੋਲ ਪੰਪ 'ਤੇ ਜਾਰੀ ਰਿਹਾ ਦਿਨ-ਰਾਤ ਕਿਸਾਨ ਮੋਰਚਾ

11/09/2020 4:53:57 PM

ਬੁਢਲਾਡਾ (ਬਾਸਲ) : ਪੰਜਾਬ ਦੀਆਂ ਪ੍ਰਮੁੱਖ 30 ਕਿਸਾਨ ਜਥੇਬੰਦੀਆਂ ਵੱਲੋਂ ਖੇਤੀਬਾੜੀ ਸਬੰਧੀ ਕਾਲੇ ਕਾਨੂੰਨਾਂ ਖ਼ਿਲਾਫ ਸ਼ੁਰੂ ਕੀਤੇ ਸੰਘਰਸ਼ ਮੁਤਾਬਕ ਅੱਜ ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ 'ਤੇ ਦਿਨ ਰਾਤ ਦਾ ਕਿਸਾਨ ਮੋਰਚਾ 38ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅੱਜ ਨੌਜਵਾਨਾਂ ਅਤੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੇ ਵੱਡੀ ਤਾਦਾਦ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀ ਬਾਘਾ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਇਕਬਾਲ ਸਿੰਘ ਮਾਨਸਾ ਬਲਾਕ ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ, ਤਰਨਜੀਤ ਸਿੰਘ ਆਲਮਪੁਰ ਮੰਦਰਾਂ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਸੂਬਾਈ ਆਗੂ ਕੁਲਦੀਪ ਸਿੰਘ ਚੱਕ ਭਾਈਕੇ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਬਲਾਕ ਆਗੂ ਸੀਸਨ ਗੁਰਨੇ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਪ੍ਰਸੋਤਮ ਸਿੰਘ ਗਿੱਲ ਬਲਾਕ ਆਗੂ ਜਸਕਰਨ ਸਿੰਘ ਸ਼ੇਰਖਾਂ, ਜਮਹੂਰੀ ਕਿਸਾਨ ਸਭਾ ਦੇ ਆਗੂ ਅਮਰੀਕ ਸਿੰਘ ਫਫੜੇ ਭਾਈਕੇ ਵਲੋਂ ਸੰਬੋਧਨ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਜੀਵਨ ਸਾਥੀ ਦੀ ਚੋਣ ਕਰਦੇ ਸਮੇਂ ਇਨ੍ਹਾਂ ਗੱਲਾਂ ਨੂੰ ਜਾਣਨ ਤੋਂ ਬਾਅਦ ਹੀ ਵਿਆਹ ਲਈ ਕਰੋ ''ਹਾਂ''

ਇਸ ਮੌਕੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਜਾਗੀਰਦਾਰਾਂ ਤੋਂ ਜ਼ਮੀਨਾਂ ਖੋਹ ਕੇ ਲੱਖਾਂ ਕਿਸਾਨਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਹੱਕ ਦਿੱਤੇ ਸਨ। ਪੰਜਾਬ ਵਾਂਗ ਹੋਰ ਰਾਜਾਂ ਨੇ ਵੀ ਅਨੇਕਾਂ ਲੰਬੇ ਅਤੇ ਜਾਨ ਹੂਲਵੇ ਸੰਘਰਸ਼ਾਂ ਰਾਹੀਂ ਇਨਾਂ ਜ਼ਮੀਨਾਂ ਦੀ ਰਾਖੀ ਲਈ ਸਮੇਂ-ਸਮੇਂ 'ਤੇ ਕੁਰਬਾਨੀਆਂ ਦਿੱਤੀਆਂ ਸਨ। ਹਮੇਸ਼ਾ ਵਾਂਗ ਕਿਸਾਨ ਆਪਣੇ ਇਤਿਹਾਸਿਕ ਮਹੱਤਵ ਨੂੰ ਦਰਸਾਉਂਦੇ ਹੋਏ ਮੋਦੀ ਸਰਕਾਰ ਦੇ ਇਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਠੋਕਵਾਂ ਜਵਾਬ ਦੇਣਗੇ। 

ਪੜ੍ਹੋ ਇਹ ਵੀ ਖ਼ਬਰ - ਖ਼ੁਸ਼ਖ਼ਬਰੀ : ਕੈਨੇਡਾ ''ਚ ‘ਐਂਟਰੀ’ ਕਰਨ ਲਈ ਵਿਦਿਆਰਥੀਆਂ ਨੂੰ ਮਿਲੀ ਹਰੀ ਝੰਡੀ

ਪੜ੍ਹੋ ਇਹ ਵੀ ਖਬਰ - ਸਿਰਫ਼ 1 ਉਪਾਅ ਕਰਨ ਨਾਲ ਮਿਲ ਸਕਦੈ ‘16 ਸੋਮਵਾਰ’ ਵਾਲੇ ਵਰਤ ਦਾ ਫ਼ਲ, ਜਾਣੋ ਕਿਵੇਂ

ਇਸ ਉਪਰੰਤ ਸਾਂਝੇ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨੇ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ 26-27 ਨਵੰਬਰ ਦੇ ਦਿੱਲੀ ਚੱਲੋ ਦੇ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਸਬੰਧੀ ਵਿਊਂਤਬੰਦੀ ਬਾਰੇ ਫ਼ੈਸਲੇ ਲਏ ਗਏ। ਅੱਜ ਦੇ ਧਰਨੇ ਵਿਚ ਹੋਰਨਾਂ ਤੋਂ ਇਲਾਵਾ ਨਛੱਤਰ ਸਿੰਘ ਅਹਿਮਦਪੁਰ, ਜਰਨੈਲ ਸਿੰਘ ਸਤੀਕੇ, ਧਰਮ ਸਿੰਘ ਵਰੇ ਆਦਿ ਆਗੂ ਹਾਜ਼ਰ ਸਨ।

ਪੜ੍ਹੋ ਇਹ ਵੀ ਖਬਰ - Health tips : ਸਰਦੀਆਂ ‘ਚ ਰਹਿਣਾ ਚਾਹੁੰਦੇ ਹੋ ‘ਸਿਹਤਮੰਦ’, ਤਾਂ ਖੁਰਾਕ ‘ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ


rajwinder kaur

Content Editor

Related News