ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ’ਚ ਭਾਜਪਾ ਨੇਤਾ ਨੂੰ ਮਿਲੀ ਜ਼ਮਾਨਤ

01/19/2021 1:15:31 PM

ਬੈਂਕਾਠੂ (ਵਿਜੇ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤੁਲਨਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ‘ਜ਼ਫਰਨਾਮਾ’ ਸ਼ਬਦ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਭਾਜਪਾ ਆਗੂ ਸੁਖਪਾਲ ਸਰਾਂ ਵਿਚਾਲੇ ਵਿਵਾਦ ਪੈਦਾ ਹੋ ਗਿਆ ਸੀ। ਸਿੱਖ ਜਥੇਬੰਦੀਆਂ ਨੇ ਸੂਬਾ ਭਾਜਪਾ ਜਨਰਲ ਸਕੱਤਰ ਸੁਖਪਾਲ ਸਿੰਘ ਸਰਾਂ ਦੇ ਘਰ ਅੱਗੇ ਧਰਨਾ ਵੀ ਦਿੱਤਾ ਅਤੇ ਪੁਲਸ ਨੂੰ ਸੂਬਾ ਭਾਜਪਾ ਜਨਰਲ ਸਕੱਤਰ ਸੁਖਪਾਲ ਸਿੰਘ ਖਿਲਾਫ ਕੇਸ ਦਰਜ ਕਰਨਾ ਪਿਆ। ਸਿਆਸੀ ਘਟਨਾਵਾਂ ਦੇ ਮੱਦੇਨਜ਼ਰ ਬੁਰੀ ਤਰ੍ਹਾਂ ਫਸੇ ਸੁਖਪਾਲ ਸਰਾਂ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਉਸ ਐੱਫ. ਆਈ. ਆਰ. ਨੂੰ ਰੱਦ ਕਰਨ ਦੀ ਮੰਗ ਕੀਤੀ, ਜਿਸ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਕੀਤਾ। ਦੂਜੇ ਪਾਸੇ ਜ਼ਿਲਾ ਸੈਸ਼ਨ ਜੱਜ ਦੀ ਅਦਾਲਤ ’ਚ ਜ਼ਮਾਨਤ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਨੇ ਦੋਵਾਂ ਧਿਰਾਂ ਦੀ ਬਹਿਸ ਤੋਂ ਬਾਅਦ ਸਰਾਂ ਨੂੰ ਅੰਤ੍ਰਿਮ ਜ਼ਮਾਨਤ ਦੇਣ ਦਾ ਫੈਸਲਾ ਕੀਤਾ।

ਇਹ ਵੀ ਪੜ੍ਹੋ: ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਪਰਤੇ ਹਿੰਮਤਪੁਰਾ ਦੇ ਕਿਸਾਨ ਦੀ ਮੌਤ

ਸਰਾਂ ਵੱਲੋਂ ਸੀਨੀਅਰ ਵਕੀਲ ਗਿਰੀਵਰ ਡਾ. ਰਾਓ ਪੀ. ਐੱਸ. ਨੇ ਅਦਾਲਤ ਨੂੰ ਦੱਸਿਆ ਕਿ ਪੁਲਸ ਨੇ ਦਬਾਅ ਹੇਠ ਆ ਕੇ ਐੱਫ. ਆਈ. ਆਰ. ਦਰਜ ਕੀਤੀ ਸੀ, ਜਦੋਂਕਿ ਇਸ ’ਚ ਕੋਈ ਤੁਕ ਨਹੀਂ ਸੀ। ਦੂਜੇ ਪਾਸੇ ਵਿਰੋਧੀ ਧਿਰ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਵਕੀਲਾਂ ਦੀ ਫੌਜ ਨਾਲ ਇਸ ਦਾ ਵਿਰੋਧ ਕੀਤਾ ਅਤੇ ਦਲੀਲ ਦਿੱਤੀ ਕਿ ਭਾਜਪਾ ਆਗੂ ਕਿਸਾਨ ਅੰਦੋਲਨ ਨੂੰ ਤਬਾਹ ਕਰਨਾ ਚਾਹੁੰਦਾ ਸੀ, ਇਸ ਲਈ ਉਹ ਸਿੱਖ ਭਾਵਨਾਵਾਂ ਨੂੰ ਆਹਤ ਕਰਨਾ ਚਾਹੁੰਦਾ ਸੀ। ਜੱਜ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਅੰਤ੍ਰਿਮ ਜ਼ਮਾਨਤ ਦੇਣ ਦਾ ਫੈਸਲਾ ਕੀਤਾ।

ਇਹ ਵੀ ਪੜ੍ਹੋ:  ਦੁਬਈ ’ਚ ਰੋਜ਼ੀ-ਰੋਟੀ ਕਮਾਉਣ ਗਏ ਜੰਡਿਆਲਾ ਗੁਰੂ ਦੇ ਨੌਜਵਾਨ ਦੀ ਕਰੇਨ ’ਤੋਂ ਡਿੱਗਣ ਨਾਲ ਮੌਤ


Shyna

Content Editor

Related News