ਗਣਤੰਤਰ ਦਿਵਸ ਨੂੰ ਲੈ ਕੇ ਜ਼ਿਲ੍ਹਾ ਫਿਰੋਜ਼ਪੁਰ ’ਚ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ: ਐੱਸ.ਐੱਸ.ਪੀ.

01/24/2021 4:31:41 PM

ਫਿਰੋਜ਼ਪੁਰ (ਕੁਮਾਰ): ਗਣਤੰਤਰ ਦਿਵਸ ਨੂੰ ਲੈ ਕੇ ਜ਼ਿਲ੍ਹਾ ਫਿਰੋਜ਼ਪੁਰ ਵਿਚ ਸੁਰੱਖਿਆ ਦੇ ਪ੍ਰਬੰਧ ਹੋਰ ਸਖ਼ਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ’ਚ ਪੁਲਸ ਵਲੋਂ ਨਾਕਾਬੰਦੀ ਅਤੇ ਗਸ਼ਤ ਤੇਜ਼ ਕਰ ਦਿੱਤੀ ਗਈ ਹੈ ਅਤੇ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਐੱਸ.ਪੀਜ, ਅਤੇ ਡੀ.ਐੱਸ.ਪੀਜ ਆਪਣੇ-ਆਪਣੇ ਖੇਤਰਾਂ ’ਚ ਪੁਲਸ ਵੱਲੋਂ ਕੀਤੇ ਗਏ ਪ੍ਰਬੰਧਾਂ ’ਤੇ ਸਖ਼ਤ ਨਜ਼ਰ ਰੱਖ ਰਹੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ’ਚ ਸਾਰੇ ਥਾਣਾ ਮੁਖੀਆਂ ਨੂੰ ਸਖ਼ਤੀ ਨਾਲ ਇਹ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਏਰੀਆ ’ਚ ਨਾਕਾਬੰਦੀ ਅਤੇ ਗਸ਼ਤ ਤੇਜ਼ ਕਰਦੇ ਹੋਏ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰਨ। ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਚੱਕਣ ਨਹੀਂ ਦਿੱਤਾ ਜਾਵੇਗਾ। 


Shyna

Content Editor

Related News