ਕਿਸਾਨ ਵਿਰੋਧੀ ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਕੱਢਿਆ ਗਿਆ ਟਰੈਕਟਰ ਮਾਰਚ

01/26/2021 5:58:52 PM

ਤਪਾ ਮੰਡੀ (ਸ਼ਾਮ,ਗਰਗ): ਗਣਤੰਤਰ ਦਿਵਸ ਮੌਕੇ ’ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਸੈਕੜਿਆਂ ਦੀ ਗਿਣਤੀ ’ਚ ਕਿਸਾਨਾਂ ਨੇ ਟਰੈਕਟਰ ਮਾਰਚ ਕੱਢਿਆ। ਇਹ ਟਰੈਕਟਰ ਮਾਰਚ ਪਿੰਡਾਂ ’ਚੋਂ ਦੀ ਹੁੰਦਾ ਹੋਇਆ ਤਹਿਸੀਲ ਕੰਪਲੈਕਸ ‘ਚ ਮੰਗ ਪੱਤਰ ਦੇਣ ਉਪਰੰਤ ਸਮਾਪਤ ਕੀਤਾ ਗਿਆ।

ਇਸ ਮੋਕੇ ਹਾਜਰ ਭਾਕਿਯੂ ਦੇ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀ ਲੈਂਦੀ ਅੰਦੋਲਨ ਜਾਰੀ ਰਹੇਗਾ। ਦੱਸਣਯੋਗ ਹੈ ਕਿ ਖੇਤੀ ਕਾਨੂਨਾਂ ਨੂੰ ਲੈਕੇ ਕੇਂਦਰ ਸਰਕਾਰ ਅਤੇ ਕਿਸਾਨ ਜੰਥੇਬੰਦੀਆਂ ਦੀ 12 ਵਾਰ ਗੱਲਬਾਤ ਹੋ ਚੁੱਕੀ ਹੈ ਜੋ ਬੇਸਿੱਟੀ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ‘ਚ 62 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ਤੇ ਡਟੇ ਹੋਏ ਹਨ ਅੱਜ ਟਰੈਕਟਰਾਂ ਦਾ ਹੜ੍ਹ ਆਉਣ ਨਾਲ ਪੁਲਸ ਨੂੰ ਹੱਥਾਂ ਪੈਰਾਂ ਦੀ ਪੈ ਗਈ। 

Shyna

This news is Content Editor Shyna