72ਵੇਂ ਗਣਤੰਤਰ ਦਿਵਸ ਮੌਕੇ ਜਾਣੋਂ ਮਾਲਵੇ ’ਚ ਕਿਸ ਨੇ ਕਿਥੇ ਲਹਿਰਾਇਆ ਕੌਮੀ ਝੰਡਾ

01/26/2021 12:51:34 PM

ਜਲੰਧਰ (ਵੈੱਬ ਡੈਸਕ) - ਅੱਜ ਪੂਰੇ ਦੇਸ਼ ’ਚ 72ਵੇਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਸਾਡੇ ਦੇਸ਼ ਦੇ ਮਹਾਨ ਦੇਸ਼ ਭਗਤਾਂ ਨੇ ਦੇਸ਼ ਦੀ ਜੰਗੇ ਆਜ਼ਾਦੀ ਵਿਚ ਵੱਡੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ 26 ਜਨਵਰੀ 1950 ਨੂੰ ਆਪਣੇ ਦੇਸ਼ ਦਾ ਆਪਣਾ ਸੰਵਿਧਾਨ ਲਾਗੂ ਹੋਇਆ। ਇਸ ਖ਼ਾਸ ਮੌਕੇ ’ਤੇ ਵੱਖ-ਵੱਖ ਥਾਵਾਂ ’ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਮਾਲਵੇ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਝੰਡੇ ਲਹਿਰਾਉਣ ਦੀ ਰਸਮ ਨਿਭਾਈ ਗਈ। 

ਫ਼ਤਹਿਗੜ੍ਹ ਸਾਹਿਬ ਵਿਖੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਲਹਿਰਾਇਆ ਗਿਆ ਕੌਮੀ ਝੰਡਾ 
ਫ਼ਤਹਿਗੜ੍ਹ ਸਾਹਿਬ (ਜਗਦੇਵ) - ਗਣਤੰਤਰ ਦਿਵਸ ਦੇ ਮੌਕੇ ’ਤੇ ਫ਼ਤਹਿਗੜ੍ਹ ਸਾਹਿਬ ਵਿਖੇ ਖੁਰਾਕ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕਰਦੇ ਹੋਏ ਮਾਰਚ ਪਾਸਟ ਤੋਂ ਸਲਾਮੀ ਲਈ। ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਇਹ ਫਰਜ਼ ਬਣਦਾ ਹੈ ਕਿ ਦੇਸ਼ ਦੇ ਉਨ੍ਹਾਂ ਮਹਾਨ ਸੂਰਬੀਰਾਂ, ਦੇਸ਼ ਭਗਤਾਂ ਨੂੰ ਯਾਦ ਕਰਦੇ ਹੋਏ ਦੇਸ਼ ਦੀ ਅਖੰਡਤਾ ਤੇ ਆਪਸੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਕਾਇਮ ਰੱਖੀਏ।

ਪੜ੍ਹੋ ਇਹ ਵੀ -

ਜਲਾਲਾਬਾਦ ਦੇ ਬਹੁਮੰਤਵੀ ਸਟੇਡੀਅਮ ’ਚ ਐੱਸ.ਡੀ.ਐੱਮ. ਸੂਬਾ ਸਿੰਘ ਨੇ ਲਹਿਰਾਇਆ ਝੰਡਾ 
ਜਲਾਲਾਬਾਦ (ਸੇਤੀਆ) - ਗਣਤੰਤਰ ਦਿਵਸ ਮੌਕੇ ਜਲਾਲਾਬਾਦ ਦੇ ਬਹੁਮੰਤਵੀ ਸਟੇਡੀਅਮ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸੂਬਾ ਸਿੰਘ ਐੱਸ.ਡੀ.ਐੱਮ.ਜਲਾਲਾਬਾਦ ਨੇ ਨਿਭਾਈ ਅਤੇ ਪੁਲਸ ਟੁਕੜੀ ਨੇ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਸੂਬਾ ਸਿੰਘ ਐੱਸ.ਡੀ.ਐੱਮ. ਨੇ ਗਣਤੰਤਰ ਦਿਵਸ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਸਰਕਾਰ ਵੱਲੋਂ ਲੋਕ ਭਲਾਈ ਹਿਤ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।  

ਪੜ੍ਹੋ ਇਹ ਵੀ -

ਸਾਧੂ ਸਿੰਘ ਧਰਮਸੋਤ ਨੇ ਬਠਿੰਡਾ ’ਚ ਲਹਿਰਾਇਆ ਝੰਡਾ
ਬਠਿੰਡਾ (ਕੁਨਾਲ) - ਅੱਜ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਬਠਿੰਡਾ ਵਿੱਚ ਗਣਤੰਤਰ ਦਿਵਸ ਸਮਾਰੋਹ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਲਈ ਪੁੱਜੇ। ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਧਰਮਸੋਤ ਨੇ ਕਿਹਾ ਕਿ ਅੱਜ ਕਿਸਾਨ ਦਿੱਲੀ ਵਿੱਚ ਬੈਠਣ ਲਈ ਮਜ਼ਬੂਰ ਹਨ। ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਲਈ ਸਹਿਮਤ ਹੋਣਾ ਚਾਹੀਦਾ ਹੈ। 

ਪੜ੍ਹੋ ਇਹ ਵੀ - 

ਗੁਰੂਹਰਸਹਾਏ ’ਚ ਗਣਤੰਤਰ ਦਿਵਸ ਮੌਕੇ ਐੱਸ.ਡੀ.ਐੱਮ. ਨੇ ਲਹਿਰਾਇਆ ਝੰਡਾ
ਗੁਰੂਹਰਸਹਾਏ (ਆਵਲਾ) - ਗੁਰੂਹਰਸਹਾਏ ਦੇ ਗੁਰੂ ਰਾਮਦਾਸ ਸਟੇਡੀਅਮ ਵਿਖੇ 72ਵਾਂ ਗਣਤੰਤਰ ਦਿਵਸ ਸਮਾਰੋਹ ਪ੍ਰਸ਼ਾਸਨ ਵੱਲੋਂ ਮਨਾਇਆ ਗਿਆ। ਇਸ ਮੌਕੇ ਐੱਸ.ਡੀ.ਐੱਮ. ਸ:ਰਵਿੰਦਰ ਸਿੰਘ ਅਰੋੜਾ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕੇ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਵਿਚ ਖੇਡ ਮੰਤਰੀ ਦੇ ਸਪੁੱਤਰ ਹੀਰਾ ਸੋਢੀ ਇਨਫਰਮੇਸ਼ਨ ਕਮਿਸ਼ਨਰ ਪੰਜਾਬ ਵਿਸ਼ੇਸ਼ ਤੌਰ ’ਤੇ ਪੁੱਜੇ।  

ਪੜ੍ਹੋ ਇਹ ਵੀ - 

ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਲਹਿਰਾਇਆ ਝੰਡਾ
ਫਿਰੋਜ਼ਪੁਰ (ਹਰਚਰਨ, ਬਿੱਟੂ) -
ਅੱਜ ਸ਼ਹੀਦ ਭਗਤ ਸਿੰਘ ਸਟੇਡੀਆਮ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ, ਜਿਥੇ ਅਜੈਬ ਸਿੰਘ ਭੱਟੀ ਡਿਪਟੀ ਸਪਕੀਰ ਪੰਜਾਬ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਇਨ੍ਹਾਂ ਨਾਲ ਗੁਰਪਾਲ ਸਿੰਘ ਡੀ.ਸੀ. ਫਿਰੋਜ਼ਪੁਰ, ਸ: ਭੁਪਿੰਦਰ ਸਿੰਘ ਐੱਸ.ਐੱਸ.ਪੀ. ਫਿਰੋਜ਼ਪੁਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜਾਦੀ ਵਿਚ ਪੰਜਾਬੀਆਂ ਦਾ ਵੱਡਾ ਯੋਗਦਾਨ ਰਿਹਾ ਹੈ। ਪੰਜਾਬੀਆਂ ਨੇ ਹਰ ਖੇਤਰ ਵਿਚ ਵੱੜੀਆਂ ਮੱਲਾਂ ਮਾਰੀਆ ਹਨ। 

ਪੜ੍ਹੋ ਇਹ ਵੀ - 

72ਵੇਂ ਗਣਤੰਤਰ ਦਿਵਸ ’ਤੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਸੰਗਰੂਰ ’ਚ ਲਹਿਰਾਇਆ ਕੌਮੀ ਝੰਡਾ 
ਸੰਗਰੂਰ (ਬੇਦੀ) -
ਪੁਲਸ ਲਾਈਨ ਸਟੇਡੀਅਮ ਵਿਖੇ 72ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਕੈਬਨਿਟ ਮੰਤਰੀ ਪੰਜਾਬ ਸ. ਗੁਰਪ੍ਰੀਤ ਸਿੰਘ ਕਾਂਗਰੜ ਨੇ ਮੁੱਖ ਮਹਿਮਾਨ ਵੱਜੋਂ ਸਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਸਮੁੱਚੇ ਜ਼ਿਲ੍ਹਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਗਣਰਾਜ ਬਣਾਉਣ ਲਈ ਦੇਸ਼ ਨੂੰ ਸੰਵਿਧਾਨ ਦੀ ਲੋੜ ਸੀ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿੱਚ ਮਹਾਨ ਕਾਰਜ ਸੀ। ਉਨ੍ਹਾਂ ਕਿਹਾ ਕਿ ਇਸ ਕਾਰਜ਼ ਨੂੰ ਸਿਰੇ ਚੜ੍ਹਾਉਣ ਵਿੱਚ ਸਭ ਤੋਂ ਵੱਡਾ ਯੋਗਦਾਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਜੀ ਅੰਬੇਦਕਰ ਸਾਹਿਬ ਦਾ ਰਿਹਾ ਹੈ, ਜਿਸ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।

rajwinder kaur

This news is Content Editor rajwinder kaur