ਮੰਡਲ ਰੇਲ ਪ੍ਰਬੰਧਕ ਉੱਤਰ ਰੇਲਵੇ ਫਿਰੋਜ਼ਪੁਰ ਵੱਲੋਂ ਮਨਾਇਆ ਗਿਆ ਗਣਤੰਤਰ ਦਿਵਸ
Thursday, Jan 27, 2022 - 01:30 AM (IST)
ਫ਼ਿਰੋਜ਼ਪੁਰ (ਗੁਲਸ਼ਨ)-ਮੰਡਲ ਰੇਲ ਪ੍ਰਬੰਧਕ ਉੱਤਰ ਰੇਲਵੇ ਫਿਰੋਜ਼ਪੁਰ, ਸੀਮਾ ਸ਼ਰਮਾ ਵੱਲੋਂ ਗਣਤੰਤਰ ਦਿਵਸ ਦੇ ਮੌਕੇ 'ਤੇ ਰੇਲਵੇ ਸਟੇਡੀਅਮ, ਫਿਰੋਜ਼ਪੁਰ 'ਚ ਤਿੰਰਗਾ ਲਹਿਰਾਇਆ ਗਿਆ। ਰੇਲਵੇ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਤਿਰੰਗੇ ਨੂੰ ਸਲਾਮੀ ਵੀ ਦਿੱਤੀ ਗਈ। ਮੰਡਲ ਰੇਲ ਪ੍ਰਬੰਧਕ ਨੇ ਰੇਲ ਅਧਿਕਾਰੀਆਂ, ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੰਬੋਧਨ ਕਰ ਉਨ੍ਹਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।
ਇਹ ਵੀ ਪੜ੍ਹੋ : ਬੀਤੇ ਹਫ਼ਤੇ ਕੋਰੋਨਾ ਦੇ 2.1 ਕਰੋੜ ਤੋਂ ਜ਼ਿਆਦਾ ਨਵੇਂ ਮਾਮਲੇ ਆਏ ਸਾਹਮਣੇ : WHO
ਪ੍ਰੋਗਰਾਮ ਦੌਰਾਨ ਜਨਰਲ ਮੈਨੇਜਰ ਦਾ ਸੰਦੇਸ਼ ਵਧੀਕ ਮੰਡਲ ਰੇਲ ਪ੍ਰਬੰਧਕ ਬਲਵੀਰ ਸਿੰਘ ਵੱਲੋਂ ਪੜ੍ਹਿਆ ਗਿਆ। ਸਕਾਊਟ ਅਤੇ ਗਾਈਡ ਅਤੇ ਬਾਲ ਨਿਕੇਤਨ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ ਗਾਏ। ਇਸ ਮੌਕੇ 'ਤੇ ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਦਾ ਆਯੋਜਨ ਕੀਤਾ ਗਿਆ। ਰੇਲਵੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਰਮਿਆਨ ਰੱਸਾਕਸ਼ੀ ਦਾ ਆਯੋਜਨ ਕੀਤਾ ਗਿਆ। ਮੰਡਲ ਰੇਲ ਪ੍ਰਬੰਧਕ ਨੇ ਵੱਖ-ਵੱਖ ਖੇਡ ਮੁਕਾਬਲਿਆਂ 'ਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ। ਪ੍ਰੋਗਰਾਮ ਦੇ ਆਖਿਰ 'ਚ ਉੱਤਰ ਰੇਲਵੇ ਮਹਿਲਾ ਕਲਿਆਣ ਸੰਗਠਨ ਨੇ ਰੇਲਵੇ ਹਸਪਤਾਲ, ਫਿਰੋਜ਼ਪੁਰ ਨੂੰ ਮਰੀਜ਼ਾਂ ਦੀ ਸੁਵਿਧਾ ਹੇਤੂ 5 ਰੂਮ ਹੀਟਰ ਅਤੇ ਫਲ ਵੰਡੇ ਗਏ। ਪ੍ਰੋਗਰਾਮ ਦੌਰਾਨ ਕੋਵਿਡ-19 ਸੰਬੰਧਿਤ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕੀਤਾ ਗਿਆ।
ਇਹ ਵੀ ਪੜ੍ਹੋ : ਰੂਪਨਗਰ 'ਚ ਧੂਮਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।