ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੂੰ ਦਿੱਤਾ ਮੰਗ ਪੱਤਰ

Sunday, Apr 10, 2022 - 11:16 PM (IST)

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਵਿਧਾਇਕ ਡਾ. ਜਮੀਲ-ਉਰ-ਰਹਿਮਾਨ ਨੂੰ ਦਿੱਤਾ ਮੰਗ ਪੱਤਰ

ਸੰਗਰੂਰ (ਸਿੰਗਲਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਸੱਦੇ ਤਹਿਤ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਿੱਤੇ ਜਾ ਰਹੇ ਮੰਗ ਪੱਤਰਾਂ ਦੀ ਲੜੀ ’ਚ ਜ਼ਿਲ੍ਹਾ ਇਕਾਈ ਮਾਲੇਰਕੋਟਲਾ ਵੱਲੋਂ ਸੁਖਪਾਲ ਸਿੰਘ ਹਿੰਮਤਾਨਾ ਅਤੇ ਕੁਲਦੀਪ ਸਿੰਘ ਮਰਾਹੜ ਦੀ ਅਗਵਾਈ ’ਚ ਐੱਮ. ਐੱਲ. ਏ. ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੂੰ ਮੰਗ ਪੱਤਰ ਦੇ ਕੇ ਪੰਜਾਬ ਸਰਕਾਰ ਤੋਂ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਕੀਤੀ ਗਈ।

ਮੰਗ ਪੱਤਰ ਲੈਣ ਤੋਂ ਬਾਅਦ ਡਾ. ਜਮੀਲ ਉਰ ਰਹਿਮਾਨ ਨੇ ਇਸ ਵਫ਼ਦ ਨੂੰ ਇਹ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਵਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਨੂਰ ਮੁਹੰਮਦ, ਕਮਲਦੀਪ ਜੈਨ, ਕੇਵਲ ਕ੍ਰਿਸ਼ਨ, ਮੁਹੰਮਦ ਬਸ਼ੀਰ, ਮਨਜੀਤ ਸਿੰਘ, ਹਰਦੀਪ ਸਿੰਘ, ਵਰਿੰਦਰ ਵਰਮਾ, ਮੁਹੰਮਦ ਕਸ਼ਿਫ ਅਤੇ ਹੋਰ ਵੱਡੀ ਗਿਣਤੀ ’ਚ ਮੁਲਾਜ਼ਮ ਸਾਥੀ ਮੌਜੂਦ ਸਨ।


author

Manoj

Content Editor

Related News