ਸੜਕ ਹਾਦਸੇ ''ਚ ਰਿਟਾਇਰ ਇੰਸਪੈਕਟਰ ਦੀ ਮੌਤ

Thursday, Sep 12, 2019 - 11:25 PM (IST)

ਸੜਕ ਹਾਦਸੇ ''ਚ ਰਿਟਾਇਰ ਇੰਸਪੈਕਟਰ ਦੀ ਮੌਤ

ਮੁੱਲਾਂਪੁਰ ਦਾਖਾ, (ਕਾਲੀਆ)— ਮੋਟਰਸਾਈਕਲ ਤੇ ਸਕੂਟਰੀ ਦੀ ਹੋਈ ਟੱਕਰ 'ਚ ਪੰਜਾਬ ਪੁਲਸ ਦੇ ਸੇਵਾਮੁਕਤ ਇੰਸਪੈਕਟਰ ਨਿਰਮਲ ਸਿੰਘ ਪੁੱਤਰ ਹਰਨਾਮ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ।
ਏ. ਐੱਸ. ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਨਿਰਮਲ ਸਿੰਘ ਆਪਣੇ ਪਿੰਡ ਪੰਡੋਰੀ ਤੋਂ ਸਕੂਟਰੀ 'ਤੇ ਪਿੰਡ ਦਾਖਾ ਵੱਲ ਜਾ ਰਿਹਾ ਸੀ ਅਤੇ ਪੌਣੇ 2 ਵਜੇ ਦਾਖਾ ਨੇੜੇ ਪੁੱਜਾ ਤਾਂ ਇਕ ਤੇਜ਼ ਰਫਤਾਰ ਮੋਟਰਸਾਈਕਲ ਨਾਲ ਟਕਰਾ ਗਿਆ ਤੇ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ। ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਕਿਸੇ ਹੋਰ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉਥੇ ਉਹ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਮੋਟਰਸਾਈਕਲ ਸਵਾਰ ਮੌਕੇ 'ਤੋਂ ਫਰਾਰ ਹੋ ਗਿਆ। ਥਾਣਾ ਦਾਖਾ ਦੀ ਪੁਲਸ ਨੇ ਮ੍ਰਿਤਕ ਦੇ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਪੰਡੋਰੀ ਦੇ ਬਿਆਨਾਂ 'ਤੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਰੁੱਧ ਕੇਸ ਦਰਜ ਕਰ ਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


author

KamalJeet Singh

Content Editor

Related News