ਹੈਜੇ ਦੇ ਕੇਸਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੀਖਿਆ ਮੀਟਿੰਗ, ਦਿਸ਼ਾ ਨਿਰਦੇਸ਼ ਜਾਰੀ

Tuesday, Jun 20, 2023 - 11:29 PM (IST)

ਹੈਜੇ ਦੇ ਕੇਸਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੀਖਿਆ ਮੀਟਿੰਗ, ਦਿਸ਼ਾ ਨਿਰਦੇਸ਼ ਜਾਰੀ

ਮੋਹਾਲੀ (ਪਰਦੀਪ) : ਵਧੀਕ ਡਿਪਟੀ ਕਮਿਸ਼ਨਰ (ਜ) ਪਰਮਦੀਪ ਸਿੰਘ ਨੇ ਪਿੰਡ ਧੀਰੇਮਾਜਰਾ ਵਿਖੇ ਹੈਜੇ ਦੇ ਮਾਮਲਿਆ ਸਬੰਧੀ ਸਿਹਤ ਵਿਭਾਗ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿਚ ਹੁਣ ਹਾਲਾਤ ਕਾਬੂ ਹੇਠ ਹਨ ਅਤੇ ਪਿੰਡ ਵਾਸੀਆਂ ਨੇ ਟਿਊਬਵੈੱਲ ਤੋਂ ਸਵੱਛ ਪਾਣੀ ਦੀ ਸਪਲਾਈ ਵਾਟਰ ਟੈਂਕਰਾਂ ਜ਼ਰੀਏ ਦਿੱਤੀ ਜਾ ਰਹੀ ਹੈ ਅਤੇ ਪਾਣੀ ਦੀ ਪੁਰਾਣੀ ਸਪਲਾਈ ਬੰਦ ਕੀਤੀ ਹੋਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਦੋਂ ਤਕ ਪਿੰਡ ਦੇ ਪੀਣ ਵਾਲੇ ਪਾਣੀ ਦੇ ਸੈਂਪਲ ਪਾਸ ਨਹੀਂ ਹੋ ਜਾਂਦੇ, ਉਸ ਸਮੇਂ ਤਕ ਪਿੰਡ ਵਾਸੀਆਂ ਨੂੰ ਟੈਂਕਰਾਂ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਕਿਹਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਵਿਚ ਮੈਡੀਕਲ ਕੈਂਪ ਲਾਇਆ ਗਿਆ ਹੈ ਅਤੇ ਸਾਰੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ-ਨਾਲ ਹੋਈਆਂ ਮੌਤਾਂ ਸਬੰਧੀ ਵਿਸਤ੍ਰਿਤ ਰਿਪੋਰਟਾਂ ਲਈਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਘੋਖ ਉਪਰੰਤ ਅਗਲੇਰੇ ਕਦਮ ਚੁੱਕੇ ਜਾਣਗੇ। ਉਨ੍ਹਾਂ ਦੱਸਿਆ ਕਿ ਉਪਰੋਕਤ ਮਾਮਲੇ ਸਬੰਧੀ ਕਈ ਕਿਸਮ ਦੀਆਂ ਅਫ਼ਵਾਹਾ ਫੈਲ ਰਹੀਆਂ ਹਨ, ਜਿਨ੍ਹਾਂ ’ਤੇ ਬਿਲਕੁਲ ਵੀ ਭਰੋਸਾ ਨਹੀਂ ਕੀਤਾ ਜਾਣਾ ਚਾਹੀਦਾ।

ਇਹ ਵੀ ਪੜ੍ਹੋ : ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਨਤਾ ਦਰਬਾਰ ’ਚ ਸੁਣੀਆਂ ਸ਼ਿਕਾਇਤਾਂ, ਦਿੱਤੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਵਿਚ ਸਿਹਤ ਸਹੂਲਤਾਂ ਸਬੰਧੀ ਕਿਸੇ ਕਿਸਮ ਦੀ ਕਮੀਂ ਨਹੀਂ ਆਉਣੀ ਚਾਹੀਦੀ ਅਤੇ ਕਿਸੇ ਵੀ ਵਿਅਕਤੀ ਦੇ ਸੰਖੇਪ ਰੂਪ ਵਿਚ ਵੀ ਬੀਮਾਰ ਹੋਣ ਉੱਤੇ ਫੌਰਨ ਪੂਰੀ ਗੰਭੀਰਤਾ ਨਾਲ ਉਸ ਦਾ ਇਲਾਜ ਕੀਤਾ ਜਾਵੇ। ਉਨ੍ਹਾਂ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਪਾਣੀ ਦੇ ਸੈਂਪਲ ਪਾਸ ਹੋਣ ਉਪਰੰਤ ਅਤੇ ਸਾਰੇ ਵਾਟਰ ਸਪਲਾਈ ਪਾਈਪ ਅਤੇ ਕੁਨੈਕਸ਼ਨ ਚੈੱਕ ਕਰਨ ਉਪਰੰਤ ਹੀ ਵਾਟਰ ਸਪਲਾਈ ਬਹਾਲ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਬੈਂਬੀ, ਸਿਵਲ ਸਰਜਨ ਡਾ. ਮਹੇਸ਼ ਕੁਮਾਰ ਅਹੂਜਾ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

ਇਹ ਵੀ ਪੜ੍ਹੋ : ਪ੍ਰਵਾਸੀ ਭਾਰਤੀਆਂ ਨੂੰ ਅਮਰੀਕਾ ’ਚ ਪੀ. ਐੱਮ. ਮੋਦੀ ਦਾ ਬੇਸਬਰੀ ਨਾਲ ਇੰਤਜ਼ਾਰ, ਬੋਲੇ ਸਾਂਝੇਦਾਰੀ ਦੇ ਖੁੱਲ੍ਹਣਗੇ ਨਵੇਂ ਰਾਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News