ਰਿਵਾਲਵਰ 32 ਬੋਰ ਅਤੇ 5 ਰੋਂਦ ਸਮੇਤ ਇਕ ਗ੍ਰਿਫਤਾਰ
Tuesday, Mar 04, 2025 - 03:29 PM (IST)

ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ 1 ਰਿਵਾਲਵਰ 32 ਬੋਰ ਜਿਸ ਦਾ ਲਾਕ ਟੁੱਟਾ ਹੋਇਆ, ਜਿਸ ਵਿਚ 4 ਰੋਂਦ ਮਿਸ ਅਤੇ 1 ਰੋਂਦ ਜਿੰਦਾ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ 303 (2), 317 (2) ਬੀਐੱਨਐੱਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨੀਂ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਦਾਣਾ ਮੰਡੀ ਗੇਟ ਨੰਬਰ 1 ਪਾਸ ਪੁੱਜੀ।
ਇਸ ਦੌਰਾਨ ਇਕ ਲੜਕਾ ਮੋਟਰਸਾਈਕਲ ਬਿਨਾਂ ਨੰਬਰੀ ’ਤੇ ਆਉਂਦਾ ਵਿਖਾਈ ਦਿੱਤਾ, ਜੋ ਪੁਲਸ ਨੂੰ ਵੇਖ ਕੇ ਘਬਰਾ ਗਿਆ ਅਤੇ ਅਚਾਨਕ ਮੋਟਰਸਾਈਕਲ ਪਿੱਛੇ ਮੋੜ ਕੇ ਭੱਜਣ ਲੱਗਾ, ਜਿਸ ਨੂੰ ਪੁਲਸ ਵੱਲੋਂ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 1 ਰਿਵਾਲਵਰ 32 ਬੋਰ ਜਿਸ ਦਾ ਲਾਕ ਟੁੱਟਾ ਹੋਇਆ, ਜਿਸ ਵਿਚ 4 ਰੋਂਦ ਮਿਸ ਤੇ 1 ਰੋਂਦ ਜਿੰਦਾ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।