ਰਾਈਸ ਮਿੱਲ ’ਚੋਂ ਚੋਲ ਚੋਰੀ ਕਰਨ ਵਾਲੇ ਚੋਰ ਗਿ੍ਰਫ਼ਤਾਰ

12/26/2020 4:27:59 PM

ਸੁਨਾਮ ਊਧਮ ਸਿੰਘ ਵਾਲਾ (ਬਾਂਸਲ): ਸਥਾਨਕ ਸ਼ਹਿਰ ’ਚ ਜੁਲਾਈ ਮਹੀਨੇ ’ਚ ਖਡਿਆਲ ਰੋਡ ਵਿਖੇ ਇਕ ਰਾਈਸ ਮਿੱਲ ’ਚੋਂ 40 ਕੱਟੇ ਚੋਲਾ ਦੇ ਚੋਰੀ ਕਰਨ ਦੇ ਮਾਮਲੇ ’ਚ ਪੁਲਸ ਵੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ’ਚ ਪੁਲਸ ਨੇ ਇਕ ਵਿਅਕਤੀ ਨੂੰ ਗਿ੍ਰਫ਼ਤਾਰ ਕਰਲਿਆ ਹੈ। 

ਇਹ ਵੀ ਪੜ੍ਹੋ : ਪੰਜਾਬ 2020 ਦੀਆਂ ਦੁਖਦਾਇਕ ਘਟਨਾਵਾਂ: ਜਿਨ੍ਹਾਂ ’ਚ ਪੂਰੇ ਪਰਿਵਾਰਕ ਮੈਂਬਰਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਜਤਿੰਦਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਸੁਨਾਮ ਦੀ ਨਿਗਰਾਨੀ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ’ਚ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਇਸ ਮਾਮਲੇ ’ਚ 14 ਦਸਬੰਰ ਨੂੰੁ ਦੋਸ਼ੀ ਵਿੱਕੀ ਕੁਮਾਰ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਇਸ ਦੀ ਪੁੱਛਗਿੱਛ ’ਤੇ ਸੱਤੀ ਦੋਸ਼ੀ ਨੂੰ ਨਾਮਜ਼ਦ ਕੀਤਾ ਹੋਇਆ ਸੀ। ਇਸੇ ਕੇਸ ’ਚ ਹੁਣ ਦੋਸ਼ੀ ਗੁਰਪਿਆਰ ਸਿੰਘ ਵਾਸੀ ਦਿੜ੍ਹਬਾ ਨੂੰ ਹੁਣ ਗਿ੍ਰਫ਼ਤਾਰ ਕਰ ਦਿੱਤਾ ਗਿਆ, ਜਿਸ ਦਾ ਦੋ ਦਿਨਾਂ ਦਾ ਪੁਲਸ ਰਿਮਾਂਡ ਵੀ ਹਾਸਲ ਕੀਤਾ ਗਿਆ ਹੈ। ਉਕਤ ਦੋਸ਼ੀ ਕੋਲੋਂ ਚੋਰੀਆਂ ਸਬੰਧੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਤੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ’ਤੇ ਪਹਿਲਾਂ ਵੀ ਥਾਣਾ ਦਿੜ੍ਹਬਾ ’ਚ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਵੀ ਮਾਮਲਾ ਦਰਜ ਕੀਤਾ ਹੋਇਆ ਹੈ।   

ਇਹ ਵੀ ਪੜ੍ਹੋ : ਰਿਸ਼ਤਿਆਂ ’ਤੇ ਲੱਗਾ ਦਾਗ਼, ਗੁਰਦਾਸਪੁਰ ’ਚ ਹਵਸੀ ਨਾਨੇ ਨੇ ਨਾਬਾਲਗ ਦੋਹਤੀ ਨੂੰ ਕੀਤਾ ਗਰਭਵਤੀ


Baljeet Kaur

Content Editor

Related News