ਨੌਜਵਾਨਾਂ ਦਾ ਹੰਗਾਮਾ, ਪੁਲਸ ਮੁਲਾਜ਼ਮਾਂ ’ਤੇ ਕੀਤਾ ਹਮਲਾ
Wednesday, Aug 16, 2023 - 01:34 AM (IST)
ਲੁਧਿਆਣਾ : ਮਹਾਨਗਰ ਵਿਚ ਕੁਝ ਨੌਜਵਾਨਾਂ ਦੀ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਬੀ ਹਾਲਤ ’ਚ ਹੰਗਾਮਾ ਕਰ ਰਹੇ ਕੁਝ ਨੌਜਵਾਨਾਂ ਨੇ ਏ. ਐੱਸ. ਆਈ. ਅਤੇ ਹੈੱਡ ਕਾਂਸਟੇਬਲ ’ਤੇ ਹਮਲਾ ਕਰ ਦਿੱਤਾ ਤੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਘਟਨਾ ਦੌਰਾਨ ਦੋਵੇਂ ਪੁਲਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਦੂਜੇ ਪਾਸੇ ਪੁਲਸ ਨੇ ਉਕਤ ਮਾਮਲੇ ’ਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ 6 ਲੋਕਾਂ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਦਿੱਲੀ : ਫਿਰ ਵਧਿਆ ਯਮੁਨਾ ’ਚ ਪਾਣੀ ਦਾ ਪੱਧਰ, ਪਹਾੜਾਂ ’ਚ ਮੀਂਹ ਮਗਰੋਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਨਦੀ
ਦਰਅਸਲ, ਹਸਪਤਾਲ ਦੀ ਪਹਿਲੀ ਮੰਜ਼ਿਲ ’ਤੇ ਬਣੇ ਵਾਰਡ ’ਚ ਮਹਿਲਾ ਮਰੀਜ਼ ਤੋਂ ਮਿਲਣ ਆਏ ਨੌਜਵਾਨਾਂ ਨੇ ਸ਼ਰਾਬ ਪੀ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਵਾਰਡ ’ਚ ਮੌਜੂਦ ਮਹਿਲਾ ਸਟਾਫ਼ ਨਰਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੌਜਵਾਨਾਂ ਨੇ ਉਸ ਨਾਲ ਮਾੜਾ ਵਤੀਰਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਉਕਤ ਨੌਜਵਾਨ ਮੌਕੇ ’ਤੇ ਪਹੁੰਚੇ ਤੇ ਪੁਲਸ ਮੁਲਾਜ਼ਮਾਂ ਨਾਲ ਵੀ ਭਿੜ ਗਏ ਅਤੇ ਤਕਰਾਰ ਤੋਂ ਬਾਅਦ ਦੋਵਾਂ ’ਤੇ ਹਮਲਾ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ : Bhakra Dam ’ਚੋਂ ਪਾਣੀ ਛੱਡਣ ਕਾਰਨ ਬਣੇ ਹੜ੍ਹ ਵਰਗੇ ਹਾਲਾਤ, ਇਸ ਜ਼ਿਲ੍ਹੇ ਨੇ ਮੰਗੀ ਆਰਮੀ ਤੇ ਹੈਲੀਕਾਪਟਰ !
ਪੁਲਸ ਚੌਕੀ ਸਿਵਲ ਹਸਪਤਾਲ ਦੇ ਇੰਚਾਰਜ ਏ. ਐੱਸ. ਆਈ. ਰਾਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿਚ 6 ਲੋਕਾਂ ’ਤੇ ਪੁਲਸ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ, ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਅਤੇ ਧਮਕੀਆਂ ਦੇਣ ਦਾ ਮਾਮਲਾ ਦਰਜ ਕੀਤਾ ਗਿਆ। ਉਥੇ ਹੀ ਮਾਛੀਵਾੜਾ ਰੋਡ ਨਿਵਾਸੀ ਬਲਵਿੰਦਰ ਸਿੰਘ ਬੌਬੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : Apple ਨੇ ਯੂਜ਼ਰਜ਼ ਨੂੰ iPhone ਨੂੰ ਰਾਤ ਭਰ ਚਾਰਜ ਕਰਨ ਦੇ ਖ਼ਤਰਿਆਂ ਬਾਰੇ ਦਿੱਤੀ ਚਿਤਾਵਨੀ
