ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਲੋਕਾਂ ’ਚ ਮਚੀ ਹਾਹਾਕਾਰ

05/07/2021 1:51:38 PM

ਨਾਭਾ (ਰਾਹੁਲ ਖੁਰਾਣਾ)-ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਖ਼ਤਮ ਹੁੰਦਿਆਂ ਹੀ ਮਹਿੰਗਾਈ ਵਧਣ ਦਾ ਦੌਰ ਲਗਾਤਾਰ ਜਾਰੀ ਹੈ। ਦਿਨੋ-ਦਿਨ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ। ਪੈਟਰੋਲ ਤੇ ਡੀਜ਼ਲ ਦੇ ਭਾਅ ਲਗਾਤਾਰ ਚੌਥੇ ਦਿਨ ਵਧਣ ਨਾਲ ਲੋਕਾਂ ’ਚ ਹਾਹਾਕਾਰ ਮਚ ਗਈ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਜਿੱਥੇ ਰੋਜ਼ਮੱਰਾ ਦੀ ਜ਼ਿੰਦਗੀ ’ਚ ਕੰਮ ਆਉਣ ਵਾਲੀਆਂ ਵਸਤੂਆਂ ਦੇ ਰੇਟ ਵੀ ਆਸਮਾਨ ਨੂੰ ਛੂਹਣ ਲੱਗ ਪਏ ਹਨ, ਉਥੇ ਹੀ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ।

PunjabKesari

ਨਾਭਾ ਵਿਖੇ ਪੈਟਰੋਲ ਅਤੇ ਡੀਜ਼ਲ ਪਵਾਉਣ ਆਏ ਲੋਕਾਂ ਨੇ ਕਿਹਾ ਕਿ ਇਕ ਪਾਸੇ ਜਿੱਥੇ ਕੋਰੋਨਾ ਮਹਾਮਾਰੀ ਨਾਲ ਪਹਿਲਾਂ ਹੀ ਕੰਮਕਾਰ ਠੱਪ ਪਏ ਹਨ, ਦੂਜੇ ਪਾਸੇ ਮਹਿੰਗਾਈ ਨੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ।

PunjabKesari

ਨਾਭਾ ਵਿਖੇ ਪੈਟਰੋਲ 27 ਪੈਸੇ ਅਤੇ ਡੀਜ਼ਲ 31 ਪੈਸੇ ਵਧਣ ਨਾਲ ਪੈਟਰੋਲ 92.63 ਰੁਪਏ ਅਤੇ ਡੀਜ਼ਲ 83.82 ਰੁਪਏ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ’ਚ ਜੇਕਰ ਇਸੇ ਤਰ੍ਹਾਂ ਪੈਟਰੋਲ ਦੀਆਂ ਕੀਮਤਾਂ ਵਧਦੀਆਂ ਗਈਆਂ ਤਾਂ 100 ਰੁਪਏ ਦੇ ਪਾਰ ਪੈਟਰੋਲ ਦੀ ਕੀਮਤ ਹੋ ਸਕਦੀ ਹੈ। ਪੈਟਰੋਲ ਅਤੇ ਡੀਜ਼ਲ ਦੇ ਨਾਲ ਢੋਆ-ਢੁਆਈ ਵੀ ਮਹਿੰਗੀ ਹੋਈ ਹੈ, ਜਿਸ ਨਾਲ ਸਬਜ਼ੀਆਂ, ਫਲ ਤੇ ਦਾਲਾਂ ਵੀ ਮਹਿੰਗੀਆਂ ਹੋ ਗਈਆਂ ਹਨ।


Manoj

Content Editor

Related News