ਸੜਕ ਹਾਦਸੇ ''ਚ 2 ਵਿਦਿਆਰਥੀਆਂ ਦੀ ਮੌਤ, 2 ਜ਼ਖ਼ਮੀ

10/20/2020 12:56:28 AM

ਫ਼ਤਿਹਗੜ੍ਹ ਸਾਹਿਬ ,(ਜਗਦੇਵ)-ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਭੈਰੋਂਪੁਰ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਹੋ ਜਾਣ ਤੇ 2 ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ।
ਥਾਣਾ ਫਤਿਹਗੜ੍ਹ ਸਾਹਿਬ ਦੇ ਐਡੀਸ਼ਨਲ ਐੱਸ. ਐੱਚ. ਓ. ਸਬ-ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ ਇਕ ਸਵਿਫਟ ਕਾਰ 'ਚ ਚਾਰੇ ਵਿਦਿਆਰਥੀ ਉੱਚ ਵਿਦਿਆ ਹਾਸਲ ਕਰਨ ਦੀ ਜਾਣਕਾਰੀ ਲੈਣ ਲਈ ਚੰਡੀਗੜ੍ਹ ਕਿਸੇ ਯੂਨੀਵਰਸਿਟੀ 'ਚ ਜਾ ਰਹੇ ਸਨ, ਜਦੋਂ ਉਹ ਪਿੰਡ ਭੈਰੋਂਪੁਰ ਨੇੜੇ ਪੁੱਜੇ ਤਾਂ ਅਚਾਨਕ ਉਨ੍ਹਾਂ ਦੀ ਕਾਰ ਨੂੰ ਇਕ ਨਾ-ਮਾਲੂਮ ਕੈਂਟਰ ਕੱਟ ਮਾਰ ਗਿਆ। ਜਿਸ ਕਾਰਣ ਉਨ੍ਹਾਂ ਦੀ ਸਵਿਫ਼ਟ ਕਾਰ ਅਨ-ਬੈਲੇਂਸ ਹੋ ਕੇ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਣ ਜਸ਼ਨਪ੍ਰੀਤ ਸਿੰਘ (22) ਵਾਸੀ ਤੂਰਾ ਤੇ ਕੇਸ਼ਵ ਬਾਂਸਲ (21) ਵਾਸੀ ਕੁੱਕੜ ਮਾਜਰਾ ਮੰਡੀ ਗੋਬਿੰਦਗੜ੍ਹ ਦੀ ਮੌਕੇ 'ਤੇ ਮੌਤ ਹੋ ਗਈ, ਜਦੋ ਕਿ ਗਗਨਦੀਪ ਸਿੰਘ ਵਾਸੀ ਲਾਡਪੁਰ ਤੇ ਨਵਜੋਤ ਸਿੰਘ ਵਾਸੀ ਪਿੰਡ ਤੂਰਾਂ ਮੰਡੀ ਗੋਬਿੰਦਗੜ੍ਹ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ।

ਇਸ ਮੌਕੇ ਡਾ. ਜੀਵਨ ਜੋਤ ਨੇ ਦੱਸਿਆ ਕਿ 2 ਨੌਜਵਾਨਾਂ ਦੀ ਹਾਲਤ ਗੰਭੀਰ ਦੇਖਦਿਆਂ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮੋਰਚਰੀ 'ਚ ਰਖਵਾ ਦਿੱਤਾ ਗਿਆ। ਉੱਧਰ ਐਡੀਸ਼ਨਲ ਐੱਸ. ਐੱਚ. ਓ. ਸਬ-ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਨਾ-ਮਾਲੂਮ ਕੈਂਟਰ ਡਰਾਈਵਰ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ।
 


Deepak Kumar

Content Editor

Related News