ਭਿਆਨਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਹੋਈ ਮੌਤ

05/12/2020 9:55:24 PM

ਸਰਦੂਲਗੜ੍ਹ, (ਚੋਪੜਾ) : ਸਬ ਡਵੀਜ਼ਨ ਦੇ ਪਿੰਡ ਮਾਨਖੇੜਾ ਕੋਲ ਅੱਜ ਭਿਆਨਕ ਹਾਦਸੇ ਦੌਰਾਨ 2 ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮਾਨਖੇੜਾ ਨੇੜੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਇਕਲ ਸਵਾਰ ਦੋ ਨੌਜਵਾਨਾਂ ਗਗਨਦੀਪ ਸਿੰਘ 22 ਅਤੇ ਗੁਰਵਿੰਦਰ ਸਿੰਘ 23 ਦੀ ਮੌਤ ਹੋ ਗਈ। ਇਸ ਸਬੰਧੀ ਤਫਤੀਸ਼ ਅਫਸਰ ਸਹਾਇਕ ਥਾਣੇਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਪਿੰਡ ਮਾਨਖੇੜਾ ਦੇ ਦੋ ਨੌਜਵਾਨ ਗਗਨਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਭੱਠੇ ਤੋਂ ਕੰਮ ਕਰਕੇ ਵਾਪਿਸ ਆਪਣੇ ਪਿੰਡ ਆ ਰਹੇ ਸਨ ਕਿ ਕਿਸੇ ਅਣਪਛਾਤੇ ਟਰੈਕਟਰ ਨੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਅਤੇ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਥਾਣਾ ਸਰਦੂਲਗੜ੍ਹ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਅਧਾਰ 'ਤੇ ਅਣਪਛਾਤੇ ਡਰਾਇਵਰ ਵਿਰੁੱਧ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

Deepak Kumar

This news is Content Editor Deepak Kumar