ਦੇਰ ਰਾਤ ਵਾਪਰੇ ਸੜਕੀ ਹਾਦਸੇ ’ਚ 1 ਦੀ ਮੌਤ, ਦਰਜਨ ਲੋਕ ਜ਼ਖਮੀ

03/19/2020 9:57:15 AM

ਤਲਵੰਡੀ ਸਾਬੋ (ਮੁਨੀਸ਼) - ਬੀਤੀ ਦੇਰ ਰਾਤ ਤਲਵੰਡੀ ਸਾਬੋ ਬਠਿੰਡਾ ਰੋਡ ’ਤੇ ਭਾਗੀਵਾਂਦਰ ਪਿੰਡ ਕੋਲ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ’ਚ 1 ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ, ਜਦੋਂਕਿ ਇਕ ਦਰਜ਼ਨ ਦੇ ਕਰੀਬ ਲੋਕ ਗੰਭੀਰ ਤੌਰ ’ਤੇ ਜ਼ਖਮੀ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ 3 ਗੱਡੀਆਂ ਦੇ ਆਪਸ ’ਚ ਟਕਰਾਉਣ ਜਾਣ ਨਾਲ ਵਾਪਰਿਆ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਸ ਨੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ। ਦੱਸਣਯੋਗ ਹੈ ਕਿ ਪੁਲਸ ਵਲੋਂ ਇਸ ਹਾਦਸੇ ਦੇ ਪੂਰੇ ਵੇਰਵਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

rajwinder kaur

This news is Content Editor rajwinder kaur