ਤੇਜ਼ ਰਫਤਾਰ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ

11/02/2020 9:24:26 PM

ਸ੍ਰੀ ਮੁਕਤਸਰ ਸਾਹਿਬ,(ਪਵਨ ਤਨੇਜਾ, ਰਿਣੀ, ਖ਼ੁਰਾਣਾ)- ਸਥਾਨਕ ਬੱਲਮਗੜ੍ਹ ਰੋਡ 'ਤੇ ਪੈਦਲ ਜਾ ਰਹੇ ਇਕ ਵਿਅਕਤੀ ਦੀ ਤੇਜ਼ ਰਫ਼ਤਾਰ ਵਾਹਨ ਵੱਲੋਂ ਮਾਰੀ ਗਈ ਟੱਕਰ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ ਰੋਡ 'ਤੇ ਇਕ ਵਿਅਕਤੀ ਰੇਲਵੇ ਟਰੈਕ 'ਤੇ ਪੈਦਲ ਜਾ ਰਿਹਾ ਸੀ ਕਿ ਅਚਾਨਕ ਤੇਜ਼ ਰਫ਼ਤਾਰ ਸਕੌਡਾ ਕਾਰ ਨੇ ਉਸ ਨੂੰ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਨੂੰ ਅੰਜ਼ਾਮ ਦੇ ਕੇ ਕਾਰ ਚਾਲਕ ਨੁਕਸਾਨੀ ਗਈ ਕਾਰ ਨੂੰ ਛੱਡ ਕੇ ਫਰਾਰ ਹੋ ਗਿਆ ਹੈ। ਉਧਰ ਮੌਕੇ 'ਤੇ ਪੁੱਜੇ ਥਾਣਾ ਸਦਰ ਦੇ ਏ. ਐਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਰੇਲਵੇ ਪੁਲਸ ਦੇ ਅਧੀਨ ਆਉਂਦਾ ਹੈ। ਦੂਜੇ ਪਾਸੇ ਰੇਲਵੇ ਦੇ ਇੰਸਪੈਕਟਰ ਸੁਖਦੇਵ ਸਿੰਘ, ਏ. ਐਸ. ਆਈ. ਨਸੀਬ ਸਿੰਘ ਤੇ ਹੌਲਦਾਰ ਸੁਖਚੈਨ ਸਿੰਘ ਨੇ ਮੌਕੇ 'ਤੇ ਪੁੱਜ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਦੀ ਪਛਾਣ ਰਾਜਾ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਕਰਮਪੁਰਾ ਬਸਤੀ ਵਜੋਂ ਹੋਈ ਹੈ।

Deepak Kumar

This news is Content Editor Deepak Kumar