ਪਤਨੀ ਤੇ ਪੁੱਤ ਨਾਲ ਮੇਲਾ ਦੇਖ ਵਾਪਸ ਆ ਰਿਹਾ ਵਿਅਕਤੀ ਹੋਇਆ ਹਾਦਸੇ ਦਾ ਸ਼ਿਕਾਰ

03/15/2020 6:46:45 PM

ਗੁਰੂਹਰਸਹਾਏ (ਆਵਲਾ) - ਬੀਤੀ ਦੇਰ ਸ਼ਾਮ ਦੋ ਮੋਟਰਸਾਈਕਲਾਂ ਦੀ ਆਪਸ ਵਿਚ ਟੱਕਰ ਹੋਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਦੇਰ ਸ਼ਾਮ ਮਹਿੰਦਰ ਸਿੰਘ (55) ਆਪਣੀ ਪਤਨੀ ਤੇ ਬੇਟੇ ਸਮੇਤ ਪਿੰਡ ਚੱਕ ਜਮਾਲਗੜ੍ਹ ਤੋਂ ਮੇਲਾ ਵੇਖ ਕੇ ਪਿੰਡ ਜੀਵਾ ਅਜਾਈਂ ਵਾਪਸ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪੁਲਸ ਕੁਆਰਟਰ ਠਠੇਰਾਂ ਵਾਲਾ ਕੋਲ ਪਹੁੰਚਿਆ ਤਾਂ ਜਸਵਿੰਦਰ ਸਿੰਘ ਨਾਮ ਦੇ ਇਕ ਵਿਅਕਤੀ ਨੇ ਆਪਣਾ ਮੋਟਰਸਾਈਕਲ ਤੇਜ ਰਫਤਾਰ ਚਲਾਉਂਦੇ ਮਹਿੰਦਰ ਸਿੰਘ ਦੇ ਮੋਟਰਸਾਈਕਲ ਨੂੰ ਪਿਛੋਂ ਆ ਕੇ ਟਕੱਰ ਮਾਰ ਦਿੱਤੀ। ਟੱਕਰ ਲੱਗਣ ਕਾਰਨ ਮਹਿੰਦਰ ਸਿੰਘ ਅਤੇ ਉਸਦਾ ਪਰਿਵਾਰ ਸੜਕ ’ਤੇ ਡਿੱਗ ਪਿਆ। ਇਸ ਹਾਦਸੇ ਵਿਚ ਮਹਿੰਦਰ ਸਿੰਘ ਦੇ ਕਾਫੀ ਗੰਭੀਰ ਸੱਟਾਂ ਲੱਗੀਆਂ, ਜਿਸਦੇ ਬਾਅਦ ਉਸ ਨੂੰ ਪਰਿਵਾਰ ਵਾਲਿਆਂ ਨੇ ਤੁਰੰਤ ਮੈਡੀਕਲ ਕਾਲਜ ਫਰੀਦਕੋਟ ਦਾਖਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਗੁਰੂਹਰਸਹਾਏ ਥਾਣੇ ਦੇ ਏਐਸਆਈ ਜਸਪਾਲ ਚੰਦ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਜਸਵਿੰਦਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤਾ ਹੈ।

rajwinder kaur

This news is Content Editor rajwinder kaur