ਜੈਤੋ-ਕੋਟਕਪੂਰਾ ਰੋਡ ’ਤੇ ਭਿਆਨਕ ਹਾਦਸਾ, ਔਰਤ ਤੇ ਬਜ਼ੁਰਗ ਗੰਭੀਰ ਜ਼ਖ਼ਮੀ
Sunday, May 03, 2026 - 04:40 PM (IST)
ਜੈਤੋ (ਜਿੰਦਲ)-ਕੋਟਕਪੂਰਾ-ਜੈਤੋ ਰੋਡ ’ਤੇ ਪੈਟਰੋਲ ਪੰਪ ਦੇ ਨੇੜੇ ਇਕ ਮੋਟਰਸਾਈਕਲ ’ਤੇ ਇਕ ਔਰਤ ਅਤੇ ਇਕ ਆਦਮੀ ਸਵਾਰ ਹੋ ਕੇ ਜੈਤੋ ਤੋਂ ਕੋਟਕਪੂਰਾ ਵੱਲ ਜਾ ਰਹੇ ਸਨ ਅਤੇ ਇਕ ਐਕਟਿਵਾ ’ਤੇ ਬਜ਼ੁਰਗ ਆਦਮੀ ਕੋਟਕਪੂਰਾ ਤੋਂ ਢੈਪਈ ਵੱਲ ਆ ਰਿਹਾ ਸੀ। ਅਚਾਨਕ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਹੋ ਗਈ। ਐਕਟਿਵਾ ਸਵਾਰ ਬਜ਼ੁਰਗ ਆਦਮੀ ਅਤੇ ਮੋਟਰਸਾਈਕਲ ਸਵਾਰ ਔਰਤ ਗੰਭੀਰ ਜ਼ਖ਼ਮੀ ਹੋ ਗਏ ਹਨ। ਇਸ ਘਟਨਾ ਦੀ ਸੂਚਨਾ ਚੜ੍ਹਦੀਕਲਾ ਵੈੱਲਫੇਅਰ ਸੇਵਾ ਸੋਸਾਇਟੀ ਗੰਗਸਰ ਰਜਿ ਜੈਤੋ ਦੇ ਐਮਰਜੈਂਸੀ ਫੋਨ ਨੰਬਰ ’ਤੇ ਵਿੱਕਾ ਕਬੱਡੀ ਪਲੇਅਰ ਨੇ ਫੋਨ ਕਰ ਕੇ ਦਿੱਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਚੜ੍ਹਦੀਕਲਾ ਵੈੱਲਫੇਅਰ ਸੇਵਾ ਸੋਸਾਇਟੀ ਗੰਗਸਰ ਜੈਤੋ ਦੇ ਮੁੱਖ ਸੇਵਾਦਾਰ ਮੀਤ ਸਿੰਘ ਮੀਤਾ, ਗੋਰਾ ਅੋਲਖ ਅਤੇ ਚੜ੍ਹਦੀਕਲਾ ਵੈੱਲਫੇਅਰ ਸੇਵਾ ਸੋਸਾਇਟੀ ਜੈਤੋ ਦੀ ਟੀਮ, ਸਮੇਤ ਐਬੂਲੈਂਸ ਘਟਨਾ ਸਥਾਨ ’ਤੇ ਪਹੁੰਚੇ ਅਤੇ ਗੰਭੀਰ ਜ਼ਖ਼ਮੀ ਔਰਤ ਅਤੇ ਬਜ਼ੁਰਗ ਆਦਮੀ ਨੂੰ ਚੁੱਕ ਕੇ ਸਿਵਲ ਹਸਪਤਾਲ ਜੈਤੋ ਵਿਖੇ ਲਿਆਂਦਾ ਗਿਆ।
ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
ਹਸਪਤਾਲ ’ਚ ਮੌਜੂਦ ਡਾਕਟਰ ਨੇ ਇਨ੍ਹਾਂ ਦੋਨਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ। ਜਿਨ੍ਹਾਂ ਔਰਤ ਦੇ ਵਾਰਸ ਮਰਜ਼ੀ ਆਪਣੇ ਹੀ ਵ੍ਹੀਕਲ ’ਤੇ ਔਰਤ ਨੂੰ ਫਰੀਦਕੋਟ ਮੈਡੀਕਲ ਕਾਲਜ ਇਲਾਜ ਉਪਚਾਰ ਲਈ ਲੈ ਗਏ ਪਰ ਬਜ਼ੁਰਗ ਆਦਮੀ ਨੂੰ ਵਾਰਸਾਂ ਨੇ ਆਪਣੀ ਮਰਜ਼ੀ ਮੁਤਾਬਕ ਬਠਿੰਡਾ ਦੇ ਕਿਸੇ ਨਿੱਜੀ ਹਸਪਤਾਲ ਇਲਾਜ ਉਪਚਾਰ ਲਈ ਭਰਤੀ ਕਰਵਾ ਦਿੱਤਾ। ਇਨ੍ਹਾਂ ਗੰਭੀਰ ਜਖ਼ਮੀਆਂ ਦੀ ਪਛਾਣ ਚਰਨਜੀਤ ਸਿੰਘ ਬਰਾੜ ਵਾਸੀ ਪਿੰਡ ਸੰਧਵਾਂ ਅਤੇ ਔਰਤ ਦੀ ਪਛਾਣ ਸੁਖਪ੍ਰੀਤ ਕੌਰ ਵਾਸੀ ਦਬੜੀਖਾਨਾ ਰੋਡ ਜੈਤੋ ਵਜੋਂ ਹੋਈ।
ਇਹ ਵੀ ਪੜ੍ਹੋ: Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
