ਬਰਨਾਲਾ: ਸੜਕ ਹਾਦਸੇ ਦੌਰਾਨ 2 ਲੋਕਾਂ ਦੀ ਹੋਈ ਮੌਤ
Friday, Dec 06, 2019 - 06:55 PM (IST)

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ): ਕਾਰ ਅਤੇ ਟਰੈਕਟਰ-ਟਰਾਲੀ ਦੀ ਆਪਸੀ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਪੁਲਸ ਅਧਿਕਾਰੀ ਭੋਲਾ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਮੁਦੱਈ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਭਰਾ ਕੁਲਵਿੰਦਰ ਸਿੰਘ ਆਪਣੇ ਦੋਸਤ ਸੁਖਵੀਰ ਨਾਲ ਕਾਰ 'ਚ ਸਵਾਰ ਹੋ ਕੇ ਧਨੌਲਾ ਤੋਂ ਲੌਂਗੋਵਾਲ ਨੂੰ ਜਾ ਰਹੇ ਸੀ। ਜਦੋਂ ਉਹ ਪਿੰਡ ਬਡਬਰ ਕੋਲ ਪਹੁੰਚੇ ਤਾਂ ਇਕ ਟਰੈਕਟਰ-ਟਰਾਲੀ ਚਾਲਕ ਨੇ ਗਲਤ ਸਾਈਡ ਤੋਂ ਟਰੈਕਟਰ-ਟਰਾਲੀ ਲਿਆ ਕੇ ਕਾਰ 'ਚ ਸਿੱਧੀ ਟੱਕਰ ਮਾਰੀ ਅਤੇ ਮੌਕੇ ਤੋਂ ਭੱਜ ਗਿਆ। ਕੁਲਵਿੰਦਰ ਸਿੰਘ ਅਤੇ ਸੁਖਵੀਰ ਸਿੰਘ ਨੂੰ ਸਰਕਾਰੀ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਕੁਲਵਿੰਦਰ ਸਿੰਘ ਅਤੇ ਸੁਖਵੀਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।