ਵਾਹਨਾਂ ਦੀ ਆਪਸੀ ਟੱਕਰ ਕਾਰਨ 2 ਮੋਟਰਸਾਈਕਲ ਚਾਲਕ ਜ਼ਖਮੀ

04/26/2018 1:26:31 PM

ਮੋਗਾ (ਅਜ਼ਾਦ) - ਮੋਗਾ-ਬਾਘਾਪੁਰਾਣਾ ਰੋਡ 'ਤੇ ਪਿੰਡ ਗਿੱਲ ਕੋਲ ਤੇਜ਼ ਰਫਤਾਰ ਵਾਹਨ ਦੀ ਲਪੇਟ 'ਚ ਆ ਕੇ ਮੋਟਰਸਾਈਕਲ ਚਾਲਕ ਹਰਦੇਵ ਸਿੰਘ ਅਤੇ ਉਸ ਦਾ ਸਾਥੀ ਬਬਲਦੀਪ ਸਿੰਘ ਦੋਨੋਂ ਨਿਵਾਸੀ ਪਿੰਡ ਰਾਜੇਆਣਾ ਦੇ ਜ਼ਖਮੀ ਹੋ ਗਏ। ਜ਼ਖਮੀ ਹਾਲਤ 'ਚ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣ 'ਤੇ ਹਰਦੇਵ ਸਿੰਘ ਨੂੰ ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਡੀ. ਐੱਮ. ਸੀ. ਲੁਧਿਆਣਾ ਦਾਖਲ ਕਰਵਾਇਆ ਗਿਆ। 
ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਆਪਣੇ ਸਾਥੀ ਬਬਲਦੀਪ ਸਿੰਘ ਨਾਲ ਮੋਟਰਸਾਈਕਲ 'ਤੇ ਪਿੰਡ ਰਾਜੇਆਣਾ ਤੋਂ ਮੋਗਾ ਵੱਲ ਜਾ ਰਿਹਾ ਸੀ ਤਾਂ ਜਦ ਉਹ ਪਿੰਡ ਗਿੱਲ ਕੋਲ ਪੁੱਜਿਆ ਤਾਂ ਅਣਪਛਾਤੇ ਵਾਹਨ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰੀ, ਜਿਸ 'ਤੇ ਉਹ ਦੋਨੋਂ ਮੋਟਰਸਾਈਕਲ ਸਮੇਤ ਡਿੱਗ ਪਏ। ਚਾਲਕ ਘਟਨਾ ਸਥਾਨ ਤੋਂ ਵਾਹਨ ਲੈ ਕੇ ਭੱਜਣ 'ਚ ਸਫਲ ਹੋ ਗਿਆ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਨੇ ਕਿਹਾ ਕਿ ਜ਼ਖਮੀ ਹਰਦੇਵ ਸਿੰਘ ਪੁੱਤਰ ਗੁਰਚਰਨ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੱਡੀ ਦੇ ਨੰਬਰ ਦੀ ਪਛਾਣ ਕਰ ਲਈ ਗਈ ਹੈ। ਪੁਲਸ ਚਾਲਕ ਅਤੇ ਵਾਹਨ ਦੀ ਤਲਾਸ਼ ਕਰ ਰਹੀ ਹੈ।


Related News