ਸੜਕ ਹਾਦਸੇ ''ਚ 2 ਨੌਜਵਾਨਾਂ ਦੀ ਮੌਤ

02/17/2020 7:12:40 PM

ਪਾਤੜਾਂ,(ਚੋਪੜਾ)-ਸਥਾਨਕ ਸ਼ਹਿਰ ਦੇ ਭਗਤ ਸਿੰਘ ਚੌਕ 'ਚ ਹੋਏ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 2 ਗੰਭੀਰ ਜ਼ਖ਼ਮੀ ਹੋ ਗਏ। ਅੱਧੀ ਰਾਤ ਨੂੰ ਦਿੱਲੀ ਨਿਵਾਸੀ ਸਈਅਦ ਖਾਨ (35), ਰਜਤ (34), ਅਮਿਤ ਅਤੇ ਰੋਹਿਲ ਵਰਮਾ ਸਕੌਡਾ ਗੱਡੀ ਵਿਚ ਦਿੱਲੀ ਤੋਂ ਹੁਸ਼ਿਆਰਪੁਰ ਜਾ ਰਹੇ ਸਨ। ਪਾਤੜਾਂ ਦੇ ਭਗਤ ਸਿੰਘ ਚੌਕ ਵਿਖੇ ਸਾਹਮਣਿਓਂ ਆ ਰਹੇ ਕੰਟੇਨਰ ਨਾਲ ਗੱਡੀ ਦੀ ਟੱਕਰ ਹੋ ਗਈ। ਇਸ ਕਾਰਣ ਸਈਅਦ ਖਾਨ ਅਤੇ ਰਜਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਅਮਿਤ ਅਤੇ ਰੋਹਿਲ ਵਰਮਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ। ਕੰਟੇਨਰ ਦਾ ਡਰਾਈਵਰ ਅਤੇ ਕੰਡਕਟਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਫਰਾਰ ਹੋ ਗਏ। ਟੱਕਰ ਏਨੀ ਭਿਆਨਕ ਸੀ ਕਿ ਕਾਰ ਦੇ ਪਰਖਚੇ ਉੱਡ ਗਏ। ਪੁਲਸ ਨੇ ਲਾਸ਼ਾਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ। ਪਾਤੜਾਂ ਪੁਲਸ ਨੇ ਅਣਪਛਾਤੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਕੇ ਕੰਟੇਨਰ ਨੂੰ ਕਬਜ਼ੇ ਵਿਚ ਲੈ ਲਿਆ ਹੈ।

 


Related News