ਫ਼ਾਜ਼ਿਲਕਾ ''ਚ ਵਾਪਰਿਆ ਸੜਕ ਹਾਦਸਾ, ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ

Tuesday, Apr 23, 2024 - 06:16 PM (IST)

ਫ਼ਾਜ਼ਿਲਕਾ ''ਚ ਵਾਪਰਿਆ ਸੜਕ ਹਾਦਸਾ, ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ

ਫਾਜ਼ਿਲਕਾ (ਨਾਗਪਾਲ)– ਫ਼ਾਜ਼ਿਲਕਾ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਘਟਨਾ ਸਥਾਨ 'ਤੇ ਪੁੱਜੀ ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ - Gold Silver Price: ਅਚਾਨਕ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨਾ ਸਸਤਾ ਹੋਇਆ ਸੋਨਾ

ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਆਸ਼ੀਸ਼ ਕੁਮਾਰ ਵਾਸੀ ਫਾਜ਼ਿਲਕਾ ਨੇ ਦੱਸਿਆ ਕਿ ਉਸਦੇ ਪਿਤਾ ਖਰੈਤ ਲਾਲ ਅਤੇ ਸੁਭਾਸ਼ ਚੰਦਰ ਸਵੇਰੇ 5:45 ਵਜੇ ਆਪਣੇ ਮੋਟਰਸਾਈਕਲ ’ਤੇ ਟੋਲ ਪਲਾਜ਼ਾ ਥੇਹਕਲੰਦਰ ਤੋਂ ਲੱਕੜਾਂ ਦਾ ਟਰਾਲਾ ਲੈਣ ਜਾ ਰਹੇ ਸਨ। ਜਦੋਂ ਉਹ ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਇਥੋਂ 6 ਕਿਲੋਮੀਟਰ ਦੂਰ ਪਿੰਡ ਲਾਲੋਵਾਲੀ ਕੋਲ ਪੁੱਜੇ ਤਾਂ ਤੇਜ਼ ਰਫ਼ਤਾਰ ਜਿਪਸੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਇਸ ਹਾਦਸੇ ’ਚ ਉਸ ਦੇ ਪਿਤਾ ਦੀ ਮੌਕੇ ਹੋ ਗਈ, ਜਦਕਿ ਸੁਭਾਸ਼ ਚੰਦਰ ਦੀ ਇਲਾਜ ਲਈ ਲੈ ਕੇ ਜਾਂਦੇ ਸਮੇਂ ਰਸਤੇ ’ਚ ਮੌਤ ਹੋ ਗਈ। ਪੁਲਸ ਵੱਲੋਂ ਜਿਪਸੀ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ - ਗਰਮੀ ਨੇ ਕੱਢੇ ਲੋਕਾਂ ਦੇ ਵੱਟ, AC ਦੀ ਵਿਕਰੀ 'ਚ ਹੋ ਸਕਦਾ ਹੈ ਜ਼ਬਰਦਸਤ ਵਾਧਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News