ਸੜਕ ਹਾਦਸੇ ’ਚ ਕਿਸਾਨ ਦੀ ਮੌਤ, ਧੀ ਜ਼ਖਮੀ

Friday, Feb 06, 2026 - 02:14 PM (IST)

ਸੜਕ ਹਾਦਸੇ ’ਚ ਕਿਸਾਨ ਦੀ ਮੌਤ, ਧੀ ਜ਼ਖਮੀ

ਸਮਾਣਾ (ਦਰਦ, ਅਸ਼ੋਕ) : ਸਮਾਣਾ-ਪਾਤੜਾਂ ਸੜਕ ’ਤੇ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਕਿਸਾਨ ਦੀ ਮੌਤ ਹੋ ਗਈ, ਜਦਕਿ ਉਸ ਦੀ ਧੀ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਤੋਂ ਬਾਅਦ ਮੁਲਜ਼ਮ ਕਾਰ ਚਾਲਕ ਮੌਕੇ ’ਤੇ ਹੀ ਕਾਰ ਛੱਡ ਕੇ ਫ਼ਰਾਰ ਹੋ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਐੱਸ. ਆਈ. ਧਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਵਤਾਰ ਸਿੰਘ (58) ਦੀ ਪੁੱਤਰੀ ਖੁਸ਼ਪ੍ਰੀਤ ਕੌਰ (ਨਿਵਾਸੀ ਬਮਨਾ) ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਖੁਸ਼ਪ੍ਰੀਤ ਕੌਰ ਅਨੁਸਾਰ 3 ਫਰਵਰੀ ਨੂੰ ਉਹ ਆਪਣੇ ਪਿਤਾ ਨਾਲ ਮੋਟਰਸਾਈਕਲ ’ਤੇ ਜਾ ਰਹੀ ਸੀ ਕਿ ਰਿਲਾਇੰਸ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਉਸ ਦੇ ਪਿਤਾ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਸ ਨੇ ਕਾਰ ਕਬਜ਼ੇ ’ਚ ਲੈ ਕੇ ਚਾਲਕ ਰਾਜਵਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲਾਸ਼ ਦੀ ਸਮੀਖਿਆ ਅਤੇ ਪੋਸਟਮਾਰਟਮ ਤੋਂ ਬਾਅਦ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਪੁਲਸ ਹੁਣ ਮੁਲਜ਼ਮ ਦੀ ਭਾਲ ’ਚ ਛਾਪੇਮਾਰੀ ਕਰ ਰਹੀ ਹੈ।


author

Gurminder Singh

Content Editor

Related News