ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

Wednesday, Feb 26, 2020 - 08:05 PM (IST)

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਸਮਰਾਲਾ, (ਗਰਗ)-ਸ਼ਹਿਰ ਦੇ ਪਿੰਡ ਹੇਡੋਂ ਨੇੜੇ ਮੋਟਰਸਾਇਕਲ ਸਲਿੱਪ ਹੋਣ ਕਾਰਣ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਲਖਵਿੰਦਰ ਸਿੰਘ 50 ਪੁੱਤਰ ਓਮ ਪ੍ਰਕਾਸ਼ ਵਾਸੀ ਚਮਕੌਰ ਸਾਹਿਬ ਲੁਧਿਆਣਾ ਤੋਂ ਆਪਣੇ ਪਿੰਡ ਪਰਤ ਰਿਹਾ ਸੀ। ਇਸ ਦੌਰਾਨ ਜਦ ਉਹ ਪਿੰਡ ਹੇਡੋਂ ਨੇੜੇ ਪਹੁੰਚਿਆ ਤਾਂ ਅਚਾਨਕ ਉਸਦਾ ਮੋਟਰਸਾਇਕਲ ਸਲਿੱਪ ਹੋ ਗਿਆ। ਜਿਸ ਕਾਰਣ ਉਸ ਦੀ ਮੌਤ ਹੋ ਗਈ। ਪੁਲਸ ਚੌਂਕੀ ਹੇਡੋਂ ਦੇ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਇਸ ਸੰਬੰਧੀ 174 ਦੀ ਕਾਰਵਾਈ ਕੀਤੀ ਗਈ ਹੈ।


Related News