ਕ੍ਰੇਨ ਹੇਠਾਂ ਕੁਚਲਨ ਕਰਕੇ ਇੰਪਰੂਵਮੈਂਟ ਟਰੱਸਟ ਦੇ ਜੇ. ਈ. ਦੀ ਮੌਤ

02/26/2020 11:01:19 AM

ਬਠਿੰਡਾ (ਬਲਵਿੰਦਰ)— ਇਥੋਂ ਦੇ ਘਨੱਈਆ ਚੌਕ ’ਤੇ ਸੜਕ ਹਾਦਸਾ ਵਾਪਰਨ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਘਨੱਈਆ ਚੌਕ ’ਤੇ ਹਾਈਡ੍ਰਾ ¬ਕ੍ਰੇਨ ਹੇਠਾਂ ਕੁਚਲਨ ਕਰਕੇ ਇੰਪਰੂਵਮੈਂਟ ਟਰੱਸਟ ਦੇ ਜੇ.ਈ. ਦੀ ਮੌਤ ਹੋ ਗਈ। ਮਿ੍ਰਤਕ ਵਿਅਕਤੀ ਦੀ ਪਛਾਣ ਜਸਵੀਰ ਸਿੰਘ ਦੇ ਰੂਪ ’ਚ ਹੋਈ ਹੈ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ’ਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਮੌਕੇ ’ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

shivani attri

This news is Content Editor shivani attri