ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, 1 ਜ਼ਖਮੀ

01/21/2019 3:55:18 PM

ਗਿੱਦੜਬਾਹਾ (ਜਿੰਦਲ, ਕੁਲਭੂਸ਼ਨ, ਚਾਵਲਾ) - ਗਿੱਦੜਬਾਹਾ-ਜੰਡੀਆਂ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਦੋਂਕਿ ਦੂਜਾ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਪਿੰਡ ਰਾਏਕੇ ਕਲਾਂ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ (21 ਸਾਲ) ਪੁੱਤਰ ਗੁਰਸੇਵਕ ਸਿੰਘ ਆਪਣੇ ਸਾਥੀ ਗੁਰਵਿੰਦਰ ਸਿੰਘ ਪੁੱਤਰ ਮੱਖਣ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਏਕੇ ਕਲਾਂ ਤੋਂ ਗਿੱਦੜਬਾਹਾ ਆ ਰਹੇ ਸਨ। ਰਾਸਤੇ 'ਚ ਇੱਟ ਭੱਠੇ ਨੇੜੇ ਇਕ ਅਣਪਛਾਤੇ ਕਾਰ ਚਾਲਕ ਨੇ ਉਨ੍ਹਾਂ ਨੂੰ ਟਕੱਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ।

ਜ਼ਖਮੀਆਂ ਨੂੰ ਰਾਹਗੀਰਾਂ ਵਲੋਂ ਗਿੱਦੜਬਾਹਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾ. ਜਸ਼ਨਪ੍ਰੀਤ ਸਿੰਘ ਨੇ ਗੁਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਜਦੋਂਕਿ ਜ਼ਖਮੀ ਗੁਰਵਿੰਦਰ ਸਿੰਘ ਨੂੰ ਮੁਢੱਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਰੈਫ਼ਰ ਕਰ ਦਿੱਤਾ।ਘਟਨਾ ਸਥਾਨ 'ਤੇ ਪਹੁੰਚੀ ਥਾਣਾ ਗਿੱਦੜਬਾਹਾ ਦੀ ਪੁਲਸ ਵਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

rajwinder kaur

This news is Content Editor rajwinder kaur