ਟਰੱਕ-ਮੋਟਰਸਾਈਕਲ ਦੀ ਟੱਕਰ ਕਾਰਨ 1 ਦੀ ਮੌਤ, 1 ਜ਼ਖਮੀ

01/06/2020 2:36:06 PM

ਜੈਤੋ (ਵੀਰਪਾਲ/ਗੁਰਮੀਤਪਾਲ) : ਟਰੱਕ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਜੈਤੋ 'ਚ 1 ਨੌਜਵਾਨ ਦੀ ਮੌਤ ਅਤੇ 1 ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ (25) ਪੁੱਤਰ ਸੁਖਦੇਵ ਸਿੰਘ ਅਤੇ ਜ਼ਖਮੀ ਦੀ ਪਛਾਣ ਹਰਦੀਪ ਸਿੰਘ ਪੁੱਤਰ ਬਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜੈਤੋ-ਬਿਸ਼ਨੰਦੀ ਰੋੜ 'ਤੇ ਸਵੇਰੇ 10 ਕੁ ਵਜੇ ਦੇ ਕਰੀਬ ਵਾਪਰੇ ਇਸ ਹਾਦਸੇ ਤੋਂ ਬਾਅਦ ਟਰੱਕ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਣ 'ਤੇ ਪਹੁੰਚੇ ਸਹਾਰਾ ਕਲੱਬ ਜੈਤੋ ਟੀਮ ਦੇ ਮੈਂਬਰ ਸਵਰਨ ਸਿੰਘ ਨੇ ਦੋਵੇਂ ਨੌਜਵਾਨਾਂ ਨੂੰ ਸਿਵਲ ਹਸਪਤਾਲ ਪਹੁੰਚਿਆ, ਜਿੱਥੇ ਡਾਕਟਰਾਂ ਨੇ ਅਮਨਦੀਪ ਨੂੰ ਮ੍ਰਿਤਕ ਕਰਾਰ ਕਰ ਦਿੱਤਾ। ਘਟਨਾ ਸਥਾਨ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਬਣਦੀ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

rajwinder kaur

This news is Content Editor rajwinder kaur