ਵੱਖ-ਵੱਖ ਸੜਕ ਹਾਦਸਿਆਂ ''ਚ 2 ਨੌਜਵਾਨਾਂ ਦੀ ਮੌਤ

10/22/2020 12:45:52 PM

ਫ਼ਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਮੋਗਾ ਸੜਕ 'ਤੇ ਪੁੱਲ ਦੇ ਕੋਲ ਅਤੇ ਫਿਰੋਜ਼ਪੁਰ ਦੇ ਪਿੰਡ ਮਾਡੇ ਕਲਾਂ ਦੇ ਨੇੜੇ ਹੋਏ 2 ਵੱਖ-ਵੱਖ ਹਾਦਸਿਆਂ 'ਚੋਂ 2 ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਕ ਮ੍ਰਿਤਕ ਦੀ ਉਮਰ 10 ਸਾਲ ਅਤੇ ਦੂਜੇ ਦੀ ਉਮਰ 26 ਸਾਲ ਦੱਸੀ ਜਾ ਰਹੀ ਹੈ। ਥਾਣਾ ਕੁਲਗੜ੍ਹੀ ਦੇ ਏ.ਐੱਸ.ਆਈ. ਰਾਜ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਮੋਗਾ ਸੜਕ 'ਤੇ ਪੁੱਲ ਦੇ ਕੋਲ ਹੋਏ ਸੜਕ ਹਾਦਸੇ 'ਚ ਮਾਰੇ ਗਏ 19 ਸਾਲਾ ਨੌਜਵਾਨ ਮੋਹਿਤ ਪੁੱਤਰ ਭੋਲਾ ਰਾਮ ਵਸੀ ਗਵਾਲ ਮੰਡੀ ਫਿਰੋਜ਼ਪੁਰ ਛਾਊਣੀ ਦੇ ਚਾਚਾ ਬੇਲੀਰਾਮ ਪੁੱਤਰ ਮੁੰਸ਼ੀਰਾਮ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੋਸ਼ ਲਗਾਇਆ ਹੈ ਕਿ ਮੋਹਿਤ ਜਦੋਂ ਆਪਣੇ ਮੋਟਰਸਾਈਕਲ 'ਤੇ ਆ ਰਿਹਾ ਸੀ ਤਾਂ ਪੁੱਲ ਦੇ ਕੋਲੋਂ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਦੇ ਚੱਲਦੇ ਅਣਜਾਣ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਇਸ ਹਾਦਸੇ 'ਚ ਮੋਹਿਤ ਗੰਭਰ ਰੂਪ ਨਾਲ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਲੁਧਿਆਣਾ ਦੇ ਹੰਸ ਸਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਅਣਜਾਣ ਵਾਹਨ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕਰਦੇ ਹੋਏ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: 5ਵੀਂ ਜਮਾਤ 'ਚ ਪੜ੍ਹਦੇ ਮਾਸੂਮ ਦੇ ਨਹੀਂ ਹਨ ਹੱਥ, ਇਕ ਪੈਰ ਦੇ ਕਮਾਲ ਨਾਲ ਜਿੱਤਿਆ ਸੂਬਾ ਪੱਧਰੀ ਮੁਕਾਬਲਾ

ਦੂਜੇ ਪਾਸੇ ਏ.ਐੱਸ.ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਪ੍ਰੇਮ ਸਿੰਘ ਪੁੱਤਰ ਮੁਖਤਿਆਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਹੈ ਕਿ ਉਸ ਦਾ ਮੁੰਡਾ ਸਾਰਜ ਸਿੰਘ ਆਪਣੇ ਮੋਟਰਸਾਈਕਲ 'ਤੇ ਆ ਰਿਹਾ ਸੀ ਤਾਂ ਗੁਰੂਹਰਸਹਾਏ ਵਲੋਂ ਆਉਂਦੇ ਸਮੇਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਦੀ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ ਅਤੇ ਮੋਟਰਸਾਈਕਲ ਭਜਾ ਕੇ ਲੈ ਗਿਆ। ਉਨ੍ਹਾਂ ਨੇ ਦੱਸਿਆ ਕਿ ਇਸ ਸੜਕ ਹਾਦਸੇ 'ਚ ਸਾਰੇ ਸਿੰਘ ਦੀ ਮੌਤ ਹੋ ਗਈ ਅਤੇ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਅਣਜਾਣ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।


Shyna

Content Editor

Related News