ਪੰਜਾਬ ਹਰਿਆਣਾ ਹਾਈਕੋਰਟ ਦੇ 2 ਵਕੀਲਾਂ ਦੀ ਸੜਕ ਹਾਦਸੇ 'ਚ ਮੌਤ

Sunday, Jan 27, 2019 - 01:39 PM (IST)

ਪੰਜਾਬ ਹਰਿਆਣਾ ਹਾਈਕੋਰਟ ਦੇ 2 ਵਕੀਲਾਂ ਦੀ ਸੜਕ ਹਾਦਸੇ 'ਚ ਮੌਤ

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ-ਮੋਗਾ ਰੋਡ 'ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ 'ਚ ਪੰਜਾਬ ਹਰਿਆਣਾ ਹਾਈਕੋਰਟ ਦੇ 2 ਸਹਾਇਕ ਐਡਵੋਕੇਟ ਜਨਰਲ ਦੇ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕਾਂ ਦੀ ਪਛਾਣ ਐਡਵੋਕੇਟ ਅਤਿੰਦਰਪਾਲ ਸਿੰਘ ਅਤੇ ਐਡਵੋਕੇਟ ਸੰਦੀਪ ਸਿੰਘ ਮਾਨ ਵਜੋਂ ਹੋਈ ਹੈ, ਜੋ ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਸਨ। 

ਮਿਲੀ ਜਾਣਕਾਰੀ ਅਨੁਸਾਰ ਉਕਤ ਦੋਵੇਂ ਵਕੀਲ ਕਿਸੇ ਵਿਆਹ ਸਮਾਗਮ ਤੋਂ ਬਾਅਦ ਆਪਣੀ ਕਾਰ 'ਚ ਸਵਾਰ ਹੋ ਕੇ ਚੰਡੀਗੜ੍ਹ ਵੱਲ ਜਾ ਰਹੇ ਹਨ ਕਿ ਪਿੰਡ ਘੱਲ ਖੁਰਦ ਨੇੜੇ ਉਨ੍ਹਾਂ ਦੀ ਕਾਰ ਦੀ ਇਕ ਟਰਾਲੇ ਨਾਲ ਟੱਕਰ ਹੋ ਗਈ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਦੋਵਾਂ ਵਕੀਲਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

rajwinder kaur

Content Editor

Related News