ਸੜਕੀ ਖੱਡਿਆਂ ਨੇ ਲਈ 10ਵੀਂ ਜਮਾਤ ਦੇ ਵਿਦਿਆਰਥੀ ਦੀ ਜਾਨ

03/29/2022 12:38:20 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਬਾਈਪਾਸ ਨੇੜੇ ਸੜਕੀ ਖੱਡਿਆਂ ਨੇ ਸੋਮਵਾਰ ਨੂੰ ਇਕ 10ਵੀਂ ਕਲਾਸ ਦੇ ਵਿਦਿਆਰਥੀ ਦੀ ਜਾਨ ਲੈ ਲਈ। ਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਵਿਦਿਆਰਥੀ ਮਨਜਿੰਦਰ ਸਿੰਘ ਪੁੱਤਰ ਸਵਰਗੀ ਜਗਦੇਵ ਸਿੰਘ ਸਕੂਲੋਂ ਬਾਅਦ ਦੁਪਹਿਰ ਆਪਣੇ ਪਿੰਡ ਕੱਚਾ ਕਾਲੇਵਾਲਾ ਨੂੰ ਜਾ ਰਿਹਾ ਸੀ। ਇਸੇ ਦੌਰਾਨ ਯਾਦਗਾਰੀ ਗੇਟ ਨੇੜੇ ਸੜਕੀ ਖੱਡਿਆਂ ’ਚ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਸੜਕ ’ਤੇ ਡਿੱਗ ਪਿਆ। ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮੌਕੇ ’ਤੇ ਲੰਘ ਰਹੇ ਕਾਰ ਸਵਾਰ ਕੁਝ ਵਿਅਕਤੀਆਂ ਨੇ ਉਸਨੂੰ ਜ਼ਖਮੀ ਹਾਲਤ ’ਚ ਜਲਾਲਾਬਾਦ ਰੋਡ ’ਤੇ ਸਥਿਤ ਦਿੱਲੀ ਹਸਪਤਾਲ ਪਹੁੰਚਾਇਆ ਪਰ ਹਸਪਤਾਲ ਪਹੁੰਚਦੇ-ਪਹੁੰਚਦੇ ਉਸਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਵਿਦਿਆਰਥੀ ਦੀ ਮੌਤ ਦੀ ਜਾਣਕਾਰੀ ਮਿਲਦਿਆਂ ਸਕੂਲ ਪ੍ਰਬੰਧਕਾਂ ਸਮੇਤ ਰਿਸ਼ਤੇਦਾਰ ਵੀ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਵਿਦਿਆਰਥੀ ਦੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਜ਼ਿਕਰਯੋਗ ਹੈ ਕਿ ਸ਼ਹਿਰ ਦੀਆਂ ਸੜਕਾਂ ’ਚ ਗਹਿਰੇ ਖੱਡਿਆਂ ਦੇ ਚਲਦਿਆਂ ਅਕਸਰ ਸੜਕੀ ਹਾਦਸੇ ਹੁੰਦੇ ਰਹਿੰਦੇ ਨੇ ਪਰ ਜ਼ਿਲਾ ਪ੍ਰਸ਼ਾਸਨ ਤੇ ਸਬੰਧਤ ਵਿਭਾਗ ਵਲੋਂ ਇਨ੍ਹਾਂ ਸੜਕਾਂ ਦੀ ਮੁਰੰਮਤ ਕਰਵਾਉਣ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਰੋਡ ’ਤੇ ਤਾਂ ਕਈ ਥਾਵਾਂ ’ਤੇ ਕਾਫੀ ਗਹਿਰੇ ਖੱਡੇ ਹਨ, ਜਿਸ ਕਰ ਕੇ ਅਕਸਰ ਸੜਕੀ ਹਾਦਸੇ ਵਾਪਰਦੇ ਰਹਿੰਦੇ ਨੇ। ਲੋਕਾਂ ਦੀ ਮੰਗ ਹੈ ਕਿ ਇਸ ਨੂੰ ਜਲਦ ਬਣਾਇਆ ਜਾਵੇ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

ਨੋਟ - ਅਜਿਹੇ ਖੱਡਿਆਂ ਨਾਲ ਵਾਪਰ ਰਹੇ ਹਾਦਸਿਆਂ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Anuradha

Content Editor

Related News