ਮੋਗਾ ''ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸੁਨਿਆਰ ਪਤੀ-ਪਤਨੀ ਨੂੰ ਬੰਧਕ ਬਣਾ ਲੁੱਟੇ ਗਹਿਣੇ ਤੇ ਨਕਦੀ
Tuesday, Sep 13, 2022 - 01:46 PM (IST)
ਮੋਗਾ(ਆਜ਼ਾਦ, ਗੋਪੀ ਰਾਊਕੇ) : ਮੋਗਾ ਜ਼ਿਲ੍ਹੇ ਵਿਚ ਆਏ ਦਿਨ ਹੋ ਰਹੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰ ਕੇ ਆਮ ਲੋਕ ਸਹਿਮ ਦੇ ਮਾਹੌਲ ਵਿਚੋਂ ਲੰਘ ਰਹੇ ਹਨ। ਲੁਟੇਰਿਆਂ ਦੇ ਹੌਂਸਲੇ ਇੰਨ੍ਹੇ ਬੁਲੰਦ ਹੋ ਗਏ ਹਨ ਕਿ ਉਨ੍ਹਾਂ ਵੱਲੋਂ ਹੁਣ ਦਿਨ-ਦਿਹਾੜੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਪਿੰਡ ਮਹੇਸ਼ਰੀ ਤੋਂ ਸਾਹਮਣੇ ਆਇਆ ਹੈ। ਜਿੱਥੇ ਲੁਟੇਰਿਆਂ ਵੱਲੋਂ ਦਿਨ ਵੇਲੇ ਸੁਨਿਆਰੇ ਦੀ ਦੁਕਾਨ ਤੋਂ ਪਤੀ-ਪਤਨੀ ਨੂੰ ਬੰਧਕ ਬਣਾ ਕੇ ਪਿਸਤੌਲ ਦੀ ਨੋਕ ’ਤੇ ਘਰ ਵਿਚ ਪਿਆ ਸੋਨੇ ਅਤੇ ਹੋਰ ਸਾਮਾਨ ਲੁੱਟ ਕੇ ਰਫੂ ਚੱਕਰ ਹੋ ਗਏ। ਇੱਥੇ ਹੀ ਬਸ ਨਹੀਂ ਲੁਟੇਰੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਡੀ. ਵੀ. ਆਰ. ਵੀ ਪੁੱਟ ਕੇ ਲੈ ਗਏ।
ਇਹ ਵੀ ਪੜ੍ਹੋ- ਕੁਝ ਇਸ ਤਰ੍ਹਾਂ ਮਨਾਈ ਦੋਸਤਾਂ ਨੇ ਜਨਮਦਿਨ ਦੀ ਪਾਰਟੀ, ਤਲਵਾਰ ਨਾਲ ਕੱਟਿਆ ਕੇਕ ਤੇ ਕੀਤੇ ਫਾਇਰ (ਵੀਡੀਓ)
ਘਟਨਾ ਦੀ ਸੂਚਨਾ ਮਿਲਣ ’ਤੇ ਜ਼ਿਲ੍ਹਾ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ, ਡੀ. ਐੱਸ. ਪੀ. ਸਿਟੀ ਦਮਨਬੀਰ ਸਿੰਘ, ਥਾਣਾ ਮੁਖੀ ਜਗਤਾਰ ਸਿੰਘ ਅਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਜਾਂਚ ਆਰੰਭ ਕਰ ਦਿੱਤੀ। ਦੁਕਾਨਦਾਰ ਬਲਕਾਰ ਸਿੰਘ ਨੇ ਕਿਹਾ ਕਿ ਦੋ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਮੇਰੇ ਤੋਂ ਕੜਿਆਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਮੇਰੇ ਵੱਲੋਂ ਜਵਾਬ ਦੇਣ ’ਤੇ ਉਨ੍ਹਾਂ ਦੁਕਾਨ ਦਾ ਦਰਵਾਜ਼ਾ ਬੰਦ ਕਰ ਲਿਆ ਅਤੇ ਪਿਸਤੌਲ ਦੀ ਨੋਕ ’ਤੇ ਨਕਦੀ ਅਤੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਮੇਰਾ ਗਲਾ ਘੁੱਟਣ ਦੀ ਕੋਸ਼ਿਸ਼ ਵੀ ਕੀਤੀ। ਪੁਲਸ ਵੱਲੋਂ ਪਿੰਡ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਘੋਖ ਪੜ੍ਹਤਾਲ ਕਰ ਕੇ ਦੋਸ਼ੀਆਂ ਦਾ ਪਤਾ ਲਗਾਉਣ ਦਾ ਕੋਸ਼ਿਸ਼ ਕੀਤਾ ਜਾ ਰਿਹਾ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
