ਬਰਨਾਲਾ-ਬਠਿੰਡਾ ਮੁੱਖ ਮਾਰਗ ''ਤੇ ਸਥਿਤ ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਤੇਲ ਪੁਆ ਕੇ ਖੋਹੀ ਨਕਦੀ

Monday, Apr 22, 2024 - 04:34 PM (IST)

ਬਰਨਾਲਾ-ਬਠਿੰਡਾ ਮੁੱਖ ਮਾਰਗ ''ਤੇ ਸਥਿਤ ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਤੇਲ ਪੁਆ ਕੇ ਖੋਹੀ ਨਕਦੀ

ਤਪਾ ਮੰਡੀ(ਸ਼ਾਮ,ਗਰਗ)-ਤਪਾ ਵਿਖੇ ਮੈਡੀਕਲ ਸਟੋਰ ਦੀ ਘਟਨਾ ਨੂੰ ਨਾਕਾਮ ਕਰਨ ਤੋਂ ਬਾਅਦ ਲੁਟੇਰਿਆਂ ਨੇ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਪਿੰਡ ਜੇਠੂਕੇ ਨਜ਼ਦੀਕ ਇੱਕ ਪੈਟਰੋਲ ਪੰਪ ਤੋਂ 3250 ਰੁਪਏ ਦਾ ਡੀਜ਼ਲ ਪੁਆਕੇ ਕਰਿੰਦਿਆਂ ਤੋਂ ਹਜ਼ਾਰਾਂ ਰੁਪਏ ਦੀ ਨਕਦੀ ਖੋਹਕੇ ਫ਼ਰਾਰ ਹੋਣ ਬਾਰੇ ਜਾਣਕਾਰੀ ਮਿਲੀ ਹੈ। 

ਇਹ ਵੀ ਪੜ੍ਹੋ- ਪਾਕਿਸਤਾਨ 'ਚ ਵਿਸਾਖੀ ਮਨਾਉਣ ਗਏ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜਾਣਕਾਰੀ ਅਨੁਸਾਰ ਇਹ ਪੈਟਰੋਲ ਪੰਪ ਨਿਵਾਸੀ ਤਪਾ ਦੇ ਮਾਲਕਾਂ ਅਨੁਸਾਰ ਲੁਟੇਰਿਆਂ ਨੇ ਕਾਰ ‘ਚ 3250 ਰੁਪਏ ਦਾ ਡੀਜ਼ਲ ਪੁਆਕੇ ਹਥਿਆਰਾਂ ਦਾ ਡਰਾਵਾ ਦੇ ਕੇ ਕਰਿੰਦਿਆਂ ਜਸਵਿੰਦਰ ਸਿੰਘ ਅਤੇ ਦਿਲਪ੍ਰੀਤ ਸਿੰਘ ਤੋਂ ਲਗਭਗ 6 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਲੈ ਗਏ।

ਇਹ ਵੀ ਪੜ੍ਹੋ- ਪਤੀ ਵੱਲੋਂ ਗਰਭਵਤੀ ਪਤਨੀ ਨੂੰ ਸਾੜ ਕੇ ਮਾਰਨ ਤੋਂ ਬਾਅਦ ਕੌਮੀ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ

ਡੀ.ਐੱਸ.ਪੀ ਤਪਾ ਡਾ. ਮਾਨਵਜੀਤ ਸਿੰਘ ਸਿਧੂ ਨੇ ਦੱਸਿਆ ਕਿ ਰਾਤ ਸਮੇਂ ਗੋਇਲ ਮੈਡੀਕਲ ਏਜੰਸੀ ਤੇ ਕਾਰ ਸਵਾਰ ਲੁਟੇਰਿਆਂ ਨੂੰ ਫੜਨ ਲਈ ਥਾਣਾ ਮੁੱਖੀ ਇੰਸਪੈਕਟਰ ਕੁਲਜਿੰਦਰ ਸਿੰਘ ਦੀ ਅਗਵਾਈ ‘ਚ ਚਾਰ ਟੀਮਾਂ ਦਾ ਗਠਨ ਕਰਕੇ ਇਲਾਕੇ ਭਰ ਦੇ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਲੁਟੇਰਿਆਂ ਨੇ ਬਠਿੰਡਾ ਜ਼ਿਲ੍ਹੇ ‘ਚ ਵੀ ਇੱਕ ਪੈਟਰੋਲ ਪੰਪ ਨੂੰ ਲੁਟਿਆ ਹੈ। ਸਰਚ ਕਰਕੇ ਇਨ੍ਹਾਂ ਲੁਟੇਰਿਆਂ ਨੂੰ ਜਲਦ ਫੜਨ ਦਾ ਦਾਅਵਾ ਕੀਤਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News