ਦਿਨ-ਦਿਹਾੜੇ ਵੱਡੀ ਵਾਰਦਾਤ, ਲੁਟੇਰਿਆਂ ਨੇ ਪਿਸਤੌਲ ਦੀ ਨੋਕ ''ਤੇ ਮਨੀ ਐਕਸਚੇਂਜ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ
Saturday, Aug 10, 2024 - 08:02 PM (IST)
ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗੱਲਾ, ਅਜੇ)- ਮੋਗਾ ਦੇ ਕਸਬਾ ਬਾਘਾ ਪੁਰਾਣਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਫੈਲ ਗਿਆ, ਜਦੋਂ ਦਿਨ ਦਿਹਾੜੇ ਇੱਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਦੋ ਨੌਜਵਾਨ ਮੋਟਰਸਾਈਕਲ 'ਤੇ ਆਏ ਤੇ ਪਿਸਤੌਲ ਦੀ ਨੋਕ 'ਤੇ ਦੁਕਾਨ ਤੋਂ 2 ਲੱਖ 36 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ।
ਇਸ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਬਾਘਾ ਪੁਰਾਣਾ ਦੇ ਡੀ.ਐੱਸ.ਪੀ. ਅਤੇ ਐੱਸ.ਐੱਚ.ਓ. ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਦੁਕਾਨਦਾਰ ਤੋਂ ਪੁੱਛਗਿੱਛ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਪੁਲਸ ਵੱਲੋਂ ਆਸ-ਪਾਸ ਦੇ ਇਲਾਕੇ 'ਚ ਨਾਕਾਬੰਦੀ ਕਰ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਭਾਬੀ ਨੂੰ ਖਾਣਾ ਖੁਆਉਣ ਤੋਂ ਕੀਤਾ ਇਨਕਾਰ, ਫ਼ਿਰ ਫ਼ੋਨ 'ਤੇ ਲਾਈਵ ਵੀਡੀਓ ਬਣਾ ਕੇ ਖ਼ਤਮ ਕਰ ਲਈ ਜੀਵਨਲੀਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e