ਹਥਿਆਰਾਂ ਨਾਲ ਲੈਸ ਲੁਟੇਰੇ ਪਰਿਵਾਰ ਨੂੰ ਕਮਰਿਆਂ ’ਚ ਬੰਦ ਕਰ ਮੋਬਾਇਲ, ਗਹਿਣੇ ਤੇ ਨਕਦੀ ਲੁੱਟ ਕੇ ਫਰਾਰ
Sunday, May 28, 2023 - 02:20 AM (IST)
ਗੁਰੂਹਰਸਹਾਏ (ਸੁਨੀਲ ਵਿੱਕੀ) : ਪਿੰਡ ਜੰਡਵਾਲਾ ਵਿਖੇ ਬੀਤੀ ਰਾਤ ਹਥਿਆਰਾਂ ਨਾਲ ਲੈਸ 4 ਅਣਪਛਾਤੇ ਲੁਟੇਰਿਆਂ ਨੇ ਇਕ ਘਰ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਵਾਰਦਾਤ ਦੌਰਾਨ ਘਰ ’ਚ ਮੌਜੂਦ ਲੋਕਾਂ ਨੂੰ ਡਰਾ-ਧਮਕਾ ਕੇ ਕਮਰਿਆਂ ’ਚ ਬੰਦ ਕਰ ਦਿੱਤਾ। ਇਸ ਸਬੰਧੀ ਪੁਲਸ ਥਾਣਾ ਗੁਰੂਹਰਸਹਾਏ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਚਿੱਟਾ ਹੋਇਆ ਖੂਨ; ਮਾਮੂਲੀ ਝਗੜੇ ਤੋਂ ਬਾਅਦ ਭਰਾ ਵੱਲੋਂ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਜਾਣਕਾਰੀ ਦਿੰਦਿਆਂ ਏਐੱਸਆਈ ਤ੍ਰਿਲੋਕ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਹਰਮੇਸ਼ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਜੰਡਵਾਲਾ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਪਰਿਵਾਰ ਸਮੇਤ ਘਰ ’ਚ ਸੌਂ ਰਿਹਾ ਸੀ ਤਾਂ ਅਚਾਨਕ 4 ਅਣਪਛਾਤੇ ਵਿਅਕਤੀ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਘਰ ’ਚ ਦਾਖਲ ਹੋਏ, ਜਿਨ੍ਹਾਂ ਨੇ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਡਰਾਉਣਾ-ਧਮਕਾਉਣਾ ਸ਼ੁਰੂ ਕਰ ਦਿੱਤਾ ਤੇ ਉਨ੍ਹਾਂ ਨੂੰ ਕਮਰੇ ’ਚ ਬੰਦ ਕਰ ਦਿੱਤਾ, ਜਿਸ ਤੋਂ ਬਾਅਦ ਉਹ ਅਣਪਛਾਤੇ ਵਿਅਕਤੀ ਘਰ ’ਚੋਂ 2 ਮੋਬਾਇਲ, ਸੋਨੇ ਦੀਆਂ ਵਾਲੀਆਂ ਅਤੇ ਕੰਗਣ, 3 ਬ੍ਰੈੱਸਲੇਟ, 1 ਚਾਂਦੀ ਦੀ ਮੁੰਦਰੀ ਤੇ 12 ਹਜ਼ਾਰ ਦੀ ਨਕਦੀ ਲੈ ਕੇ ਫਰਾਰ ਹੋ ਗਏ। ਪੁਲਸ ਵੱਲੋਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।