ਫਿਰੋਜ਼ਪੁਰ ਪੁਲਸ ਨੇ ਲੁਟੇਰਾ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ, 04 ਲੱਖ 70 ਹਜ਼ਾਰ ਰੁਪਏ ਬਰਾਮਦ, ਦੋ ਲੁਟੇਰੇ ਫਰਾਰ

03/02/2021 3:28:12 PM

ਫ਼ਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਦੇ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਐਸ.ਐਚ.ਓ. ਮੋਹਿਤ ਧਵਨ ਦੀ ਅਗਵਾਈ ਹੇਠ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ ਲੁੱਟ ਦੇ 470000 ਰੁਪਏ ਬਰਾਮਦ ਹੋਏ ਹਨ। ਇਹ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਫਿਰੋਜ਼ਪੁਰ ਭਾਗੀਰਥ ਮੀਨਾ ਨੇ ਆਯੋਜਿਤ ਪੱਤਰਕਾਰ ਸੰਮੇਲਨ ਵਿੱਚ ਦੱਸਿਆ ਕਿ ਸ਼ਿਕਾਇਤਕਰਤਾ ਮੁਦੱਈ ਗੋਪਾਲ ਸ਼ਰਮਾ ਪੁੱਤਰ ਸ਼ਾਮ ਲਾਲ ਸ਼ਰਮਾ ਵਾਸੀ ਕੋਟਕਪੂਰਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਸੋਮ ਬ੍ਰਦਰਜ਼ ਐਂਡ ਕੰਪਨੀ ਵਿੱਚ ਬਤੌਰ ਸੇਲਜ਼ਮੈਨ ਕੰਮ ਕਰਦਾ ਹੈ ਤੇ 25 ਫਰਵਰੀ 2021 ਨੂੰ ਉਹ ਤਲਵੰਡੀ ਭਾਈ ਅਤੇ ਜ਼ੀਰਾ ਤੋਂ 07 ਲੱਖ ਦੀ ਪੇਮੈਂਟ ਇਕੱਠੀ ਕਰਕੇ ਵਾਪਸ ਜਾਣ ਲਈ ਜ਼ੀਰਾ ਦੇ ਬੱਸ ਸਟੈਂਡ ’ਤੇ ਬੱਸ ਦੀ ਇੰਤਜ਼ਾਰ ਕਰ ਰਿਹਾ ਸੀ ਤਾਂ ਮੋਟਰਸਾਈਕਲ ’ਤੇ ਦੋ ਲੁਟੇਰੇ ਆਏ, ਜਿਨ੍ਹਾਂ ਨੇ ਉਸਦੇ ਹੱਥ ਵਿੱਚੋਂ ਨਕਦੀ ਵਾਲਾ ਬੈਗ ਖੋਹ ਲਿਆ ਅਤੇ 07 ਲੱਖ ਰੁਪਏ ਲੁੱਟ ਕੇ ਲੈ ਗਏ।

ਇਹ ਵੀ ਪੜ੍ਹੋ ਜਲੰਧਰ ਤੋਂ ਵੱਡੀ ਖ਼ਬਰ: ਮਕਸੂਦਾਂ ਕੋਲ ਪੈਂਦੇ ਗ੍ਰੇਟਰ ਕੈਲਾਸ਼ ’ਚ ਦਿਨ-ਦਿਹਾੜੇ ਦੋਹਰਾ ਕਤਲ

ਐਸ.ਐਸ.ਪੀ. ਨੇ ਦੱਸਿਆ ਕਿ ਪੁਲਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਅਤੇ ਵੱਖ-ਵੱਖ ਐਂਗਲ ਤੋਂ ਜਾਂਚ ਦੌਰਾਨ ਲੁਟੇਰਿਆਂ ਦੀ ਪਛਾਣ ਕੀਤੀ ਗਈ ਅਤੇ ਪੁਲਸ ਨੇ ਲੁਟੇਰੇ ਗੁਰਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਬੰਬ ਅਤੇ ਗੁਰਸੇਵਕ ਸਿੰਘ ਉਰਫ ਵਿੱਕੀ ਉਰਫ ਨੇਤਾ ਪੁੱਤਰ ਅਮਰਜੀਤ ਵਾਸੀ ਕਲਗੀਧਰ ਨਗਰ ਜ਼ੀਰਾ ਨੂੰ ਸਕੌਡਾ ਕਾਰ ਤੇ ਜ਼ੀਰਾ ਤੋਂ ਕੋਟ ਈਸੇ ਖਾਂ ਰੋਡ ਤੇ ਗ੍ਰਿਫ਼ਤਾਰ ਕਰ ਲਿਆ ਤੇ ਉਨ੍ਹਾਂ ਤੋਂ 470000 ਰੁਪਏ ਲੁੱਟ ਕੀਤੀ ਗਈ ਰਾਸ਼ੀ ਬਰਾਮਦ ਹੋਈ ਹੈ ਅਤੇ ਪੁਲਸ ਨੇ ਘਟਨਾ ਦੇ ਸਮੇਂ ਵਰਤਿਆ ਗਿਆ ਡੀਲੈਕਸ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਲਿਆ ਹੈ। ਭਾਗੀਰਥ ਮੀਨਾ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਗਿਰੋਹ ਦੇ ਭਗੌੜੇ ਦੋ ਲੁਟੇਰੇ ਬਖਸ਼ੀਸ਼ ਸਿੰਘ ਉਰਫ਼ ਨਿੱਕਾ ਪੁੱਤਰ ਗੁਰਪਾਲ ਸਿੰਘ ਵਾਸੀ ਮੁਹੱਲਾ ਜੱਟਾਂ ਵਾਲਾ ਜ਼ੀਰਾ ਅਤੇ ਜਸਕਰਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮਲਸੀਆਂ ਥਾਣਾ ਸਦਰ ਜ਼ੀਰਾ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਫਗਵਾੜਾ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 7 ਸਕੂਲੀ ਬੱਚਿਆਂ ਸਣੇ 45 ਲੋਕ ਆਏ ਪਾਜ਼ੇਟਿਵ

ਲੁਟੇਰੇ ਗੁਰਜੀਤ ਸਿੰਘ ਦੇ ਖ਼ਿਲਾਫ਼ 6 ਅਪਰਾਧਿਕ ਮਾਮਲੇ ਹਨ ਦਰਜ
ਉਨ੍ਹਾਂ ਦੱਸਿਆ ਕਿ ਲੁਟੇਰੇ ਗੁਰਜੀਤ ਸਿੰਘ ਦੇ ਖਿਲਾਫ਼ ਥਾਣਾ ਸਿਟੀ ਜ਼ੀਰਾ ਵਿੱਚੋਂ ਦੋ ਗ੍ਰਾਮ ਹੈਰੋਇਨ ਦੀ ਬਰਾਮਦਗੀ ਨੂੰ ਲੈ ਕੇ, ਲੜ੍ਹਾਈ ਝਗੜਿਆਂ ਨੂੰ ਲੈ ਕੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਰਾਵਾਂ ਤਹਿਤ ਥਾਣਾ ਕੁੱਲਗੜ੍ਹੀ ਵਿੱਚ 30 ਗ੍ਰਾਮ ਹੈਰੋਇਨ ਬਰਾਮਦਗੀ ਨੂੰ ਲੈ ਕੇ, ਥਾਣਾ ਸਿਟੀ ਜੀਰਾ ’ਚ ਲੜਾਈ ਝਗੜੇ ਨੂੰ ਲੈ ਕੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਰਾਵਾਂ ਤਹਿਤ ਅਤੇ ਥਾਣਾ ਬਲੌਂਗੀ ਮੋਹਾਲੀ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਨੂੰ ਲਏ ਗਏ ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਅਤੇ ਥਾਣਾ ਸਦਰ ਜ਼ੀਰਾ ਵਿੱਚ 15 ਗ੍ਰਾਮ ਹੈਰੋਇਨ ਦੀ ਬਰਾਮਦਗੀ ਨੂੰ ਲੈ ਕੇ ਮੁਕੱਦਮੇ ਦਰਜ ਹਨ। ਐਸ.ਐਸ.ਪੀ. ਨੇ .ਦੱਸਿਆ ਕਿ ਲੁਟੇਰੇ ਗੁਰਸੇਵਕ ਸਿੰਘ ਉਰਫ ਵਿੱਕੀ ਉਰਫ ਸੁਨੀਤਾ ਦੇ ਖ਼ਿਲਾਫ਼ ਥਾਣਾ ਸਿਟੀ ਜ਼ੀਰਾ ਵਿੱਚ ਲੜਾਈ ਝਗੜੇ ਨੂੰ ਲੈ ਕੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੁਟੇਰਿਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਉਨ੍ਹਾਂ ਦਾ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ। ਇਸ ਮੌਕੇ ਤੇ ਐੱਸ.ਪੀ. ਇਨਵੈਸਟੀਗੇਸ਼ਨ ਰਤਨ ਸਿੰਘ, ਡੀਐਸਪੀ ਜ਼ੀਰਾ ਰਾਜਵਿੰਦਰ ਸਿੰਘ ਅਤੇ  ਐਸ.ਐਚ.ਓ. ਸਿਟੀ ਜ਼ੀਰਾ ਮੋਹਿਤ ਧਵਨ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਵਲਟੋਹਾ: ਦੋ ਭੈਣਾਂ ਦੇ ਇਕਲੌਤਾ ਭਰਾ ਦੀ ਸਕੂਲ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ


Shyna

Content Editor

Related News