ਲੁਧਿਆਣਾ ''ਚ ਬੰਦੂਕ ਦੀ ਨੋਕ ''ਤੇ ਹੋਈ ਲੁੱਟ, ਸੋਨਾ-ਚਾਂਦੀ ਤੇ ਨਕਦੀ ਲੈ ਗਏ ਲੁਟੇਰੇ
Friday, May 23, 2025 - 03:42 PM (IST)

ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਦੋ ਲੁਟੇਰਿਆਂ ਖ਼ਿਲਾਫ਼ ਲੁੱਟ ਦਾ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰੀਸ਼ ਕੁਮਾਰ ਪੁੱਤਰ ਕ੍ਰਿਸ਼ਨ ਲਾਲ ਵਾਸੀ ਨੇਤਾਜੀ ਨਗਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਸਬਜ਼ੀ ਮੰਡੀ ਤੋਂ ਜਲੰਧਰ ਬਾਈਪਾਸ ਚੌਕ ਵੱਲ ਜਾ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ੁਸ਼ਖ਼ਬਰੀ! ਮਾਨ ਸਰਕਾਰ ਨੇ ਦਿੱਤਾ ਤੋਹਫ਼ਾ
ਇਸ ਦੌਰਾਨ ਦੋ ਲੁਟੇਰੇ ਮੋਟਰਸਾਈਕਲ 'ਤੇ ਪਿੱਛਿਓਂ ਆਏ ਅਤੇ ਬੰਦੂਕ ਦੀ ਨੋਕ 'ਤੇ ਉਸ ਤੋਂ 12 ਹਜ਼ਾਰ ਰੁਪਏ ਦੀ ਨਕਦੀ, ਸੋਨੇ ਦੀ ਅੰਗੂਠੀ ਅਤੇ ਚਾਂਦੀ ਦੀ ਚੇਨ ਲੁੱਟ ਕੇ ਫਰਾਰ ਹੋ ਗਏ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਲੁੱਟ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8