ਰੋਜ਼ੀ ਬਰਕੰਦੀ ਦੀ ਅਗਵਾਈ ’ਚ ਪੰਜਾਬ ਸਰਕਾਰ ਵਿਰੁੱਧ ਦਿੱਤਾ ਗਿਆ ਧਰਨਾ

04/05/2021 12:26:37 PM

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਸੂਬਾ ਪੱਧਰੀ ਸੱਦੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਨੇੜੇ ਸ਼੍ਰੋਮਣੀ ਅਕਾਲੀ ਦਲ ਵੱਲੋ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਕਿਹਾ ਕਿ ਇਕ ਪਾਸੇ ਜਿੱਥੇ ਕੇਂਦਰ ਸਰਕਾਰ ਲਗਾਤਾਰ ਅੜੀ ਹੋਈ ਹੈ ਅਤੇ ਕਿਸਾਨਾਂ ਦੀ ਮੰਗ ਨਹੀਂ ਮੰਨ ਰਹੀ। ਉੱਥੇ ਹੀ ਪੰਜਾਬ ਸਰਕਾਰ ਵੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਚਾਰ ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ ਪਰ ਪੰਜਾਬ ’ਚ ਸੱਤਾ ’ਚ ਆਉਣ ਤੋਂ ਪਹਿਲਾਂ ਜੋ ਵਾਅਦੇ ਕਾਂਗਰਸ ਨੇ ਕੀਤੇ ਉਹ ਪੂਰੇ ਨਹੀਂ ਹੋਏ।

ਇਹ ਵੀ ਪੜ੍ਹੋ: ਜੇਲ੍ਹ ’ਚ ਹੋਇਆ ਸੀ ਪੰਜਾਬ ਦੀ ਇਸ ਪਹਿਲੀ ਮਹਿਲਾ ਮੁੱਖ ਮੰਤਰੀ ਦਾ ਜਨਮ (ਵੀਡੀਓ)

ਘਰ-ਘਰ ਨੌਕਰੀ ਦਾ ਵਾਅਦਾ, ਬੇਰੁਜ਼ਗਾਰਾਂ ਨੂੰ ਰੋਜ਼ਗਾਰ ਭੱਤਾ ਦੇਣ ਦਾ ਵਾਅਦਾ, ਬਿਜਲੀ ਦੇ ਰੇਟ ਅੱਧੇ ਕਰਨ ਦਾ ਵਾਅਦਾ ਆਦਿ ਇਸ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।ਉਨ੍ਹਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਵੱਲੋਂ ਕੀਤੀ ਵਾਅਦਾ ਖ਼ਿਲਾਫ਼ੀ ਦਾ ਜਵਾਬ 2022 ਦੀਆਂ ਚੋਣਾਂ ’ਚ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਝੂਠ ਦੀ ਰਾਜਨੀਤੀ ਕਰ ਰਹੀਆਂ ਹਨ। ਇਸ ਮੌਕੇ ਹੀਰਾ ਸਿੰਘ ਚੜੇਵਾਨ ਸਾਬਕਾ ਚੇਅਰਮੈਨ, ਗੁਰਦੀਪ ਸਿੰਘ ਮੜਮੱਲੂ, ਮਨਜਿੰਦਰ ਸਿੰਘ ਬਿੱਟੂ , ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਜਗਤਾਰ ਸਿੰਘ ਪੱਪੀ, ਬਿੰਦਰ ਗੋਨਿਆਣਾ, ਮਿੱਠਾ ਸਿੰਘ, ਮਨਿੰਦਰ ਸਿੰਘ ਮਹਿੰਦੀ, ਹਰਪ੍ਰੀਤ ਸਿੰਘ ਗੋਲਾ ਸੋਢੀ ਤੋਂ ਇਲਾਵਾ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ: ਸਰਕਾਰੀ ਰਿਹਾਇਸ਼ ਵਿਵਾਦ ਵਾਲੇ ਮਾਮਲੇ ਦਾ ਬੀਬੀ ਭੱਠਲ ਨੇ ਦੱਸਿਆ ਪੂਰਾ ਸੱਚ

Shyna

This news is Content Editor Shyna