ਇਕ ਘਰ ’ਚੋਂ 50 ਹਜ਼ਾਰ ਰੁਪਏ ਤੇ 2 ਮੋਬਾਈਲ ਚੋਰੀ
Monday, Mar 24, 2025 - 06:36 PM (IST)

ਫਿਰੋਜ਼ਪੁਰ(ਕੁਮਾਰ, ਪਰਮਜੀਤ, ਖੁੱਲਰ)–ਫਿਰੋਜ਼ਪੁਰ ਸ਼ਹਿਰ ਦੇ ਏਰੀਆ ਵਿਜੇ ਨਗਰ (ਦਾਣਾ ਮੰਡੀ ਨੇੜੇ) ’ਚ ਇਕ ਘਰ ਵਿਚੋਂ ਚੋਰ ਅੱਧੀ ਰਾਤ ਨੂੰ ਕੈਸ਼ ਅਤੇ ਮੋਬਾਈਲ ਫੋਨ ਚੋਰੀ ਕਰ ਕੇ ਲੈ ਗਏ। ਇਸ ਘਟਨਾ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਪੀੜਤ ਵਿਅਕਤੀ ਚੰਦਨ ਬਜਾਜ ਪੁੱਤਰ ਰਾਜਕੁਮਾਰ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਅਤੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਚੰਦਨ ਬਜਾਜ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਹੈ ਕਿ 22/23 ਮਾਰਚ ਦੀ ਅੱਧੀ ਰਾਤ ਨੂੰ ਕੋਈ ਅਣਪਛਾਤਾ ਵਿਅਕਤੀ ਉਸ ਦੇ ਘਰ ਦਾਖਲ ਹੋਇਆ ਤੇ ਅਲਮਾਰੀ ਵਿਚੋਂ 50 ਹਜ਼ਾਰ ਰੁਪਏ ਅਤੇ 2 ਮੋਬਾਈਲ ਫੋਨ ਚੋਰੀ ਕਰ ਕੇ ਲੈ ਗਿਆ। ਪੁਲਸ ਵੱਲੋਂ ਮਾਮਲਾ ਦਰਜ ਕਰਦੇ ਹੋਏ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਤੇ ਚੋਰਾਂ ਨੂੰ ਫੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ।